Thursday, October 29, 2026

ਵਧੀਕ ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਗੁਰਪੁਰਬ ਸਬੰਧੀ ਤਿਆਰੀਆਂ ਦਾ ਜਾਇਜ਼ਾ

ਮੁੱਖ ਮੰਤਰੀ 18 ਨੂੰ ਪਹੁੰਚਣਗੇ ਸੁਲਤਾਨਪੁਰ ਲੋਧੀ

ਕਪੂਰਥਲਾ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਵਲੋਂ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 18 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਪੁੱਜਣਗੇ।
             ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਆਮਦ ਅਤੇੇ ਸੰਗਤ ਦੀ ਸਹੂਲਤ ਲਈ ਪ੍ਰਬੰਧ ਕਰਨ ਵਾਸਤੇ ਐਸ.ਡੀ.ਐਮ ਸੁਲਤਾਨਪੁਰ ਲੋਧੀ ਨੂੰ ਨੋਡਲ ਅਫਸਰ ਨਿਯੁੱਕਤ ਕੀਤਾ ਗਿਆ ਹੈ।
               ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੁਰਪੁਰਬ ਮੌਕੇ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ, ਐਂਬੂਲੈਂਸ, ਰਿਕਵਰੀ ਵੈਨਾਂ ਤੇ ਅੱਗ ਬੁਝਾਊ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ।
                 ਉਨ੍ਹਾਂ ਨਗਰ ਕੌਂਸਲ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਹਿਰ ਦੀ ਸਾਫ ਸਫਾਈ, ਲਾਈਟਿੰਗ ਤੇ ਪਾਰਕਿੰਗ ਦੇ ਵੀ ਸੁਚੱਜੇ ਪ੍ਰਬੰਧ ਕੀਤੇ ਜਾਣ।ਸੰਗਤ ਦੀ ਸਹੂਲਤ ਲਈ ਜਨ ਸਿਹਤ ਵਿਭਾਗ ਨੂੰ ਆਰਜ਼ੀ ਪਖਾਨੇ ਸਥਾਪਿਤ ਕਰਨ ਦੇ ਹੁਕਮ ਦਿੱਤੇ ਗਏ।
                       ਮੀਟਿੰਗ ਮੌਕੇ ਐਸ.ਡੀ.ਐਮ ਸੁਲਤਾਨਪੁਰ ਲੋਧੀ ਰਣਜੀਤ ਸਿੰਘ, ਐਕਸੀਅਨ ਸਰਵਰਾਜ ਤੇ ਪਵਨ ਕੁਮਾਰ, ਜਿਲ੍ਹਾ ਲੋਕ ਸੰਪਰਕ ਅਫਸਰ ਸੁਬੇਗ ਸਿੰਘ, ਐਕਸੀਅਨ ਪਾਵਰਕਾਮ ਦਰਸ਼ਨ ਸਿੰਘ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …