ਅੰਮ੍ਰਿਤਸਰ, 12 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਹਿਬ ਬੰਦੀ ਛੋੜ
ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ’ਚ ਕਾਲਜ ਸਟਾਫ਼ ਦੁਆਰਾ ਸ੍ਰੀ ਜਪੁ ਸਾਹਿਬ ਜੀ ਦਾ ਪਾਠ ਕੀਤਾ ਗਿਆ।
ਪ੍ਰਿੰ: ਨਾਨਕ ਸਿੰਘ ਨੇ ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਬੰਦੀ ਛੋੜ ਦਿਵਸ ਦੀਵਾਲੀ ਵਾਲੇ ਦਿਨ ਮਨਾਇਆ ਜਾਣ ਵਾਲਾ ਸਿੱਖਾਂ ਦਾ ਮਹੱਤਵਪੂਰਨ ਦਿਨ ਹੈ।ਸਿੱਖ ਜਗਤ ’ਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜਿਆ ਹੋਇਆ ਹੈ।ਇਸ ਤਿਉਹਾਰ ਦਾ ਸਬੰਧ ਉਸ ਸਮੇਂ ਤੋਂ ਜੁੜਿਆ ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ’ਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਗੁਰੂ ਨਗਰੀ ਪੁੱਜੇ ਸਨ।ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਬੇਮਿਸਾਲ ਤੇ ਸ਼ਾਂਤਮਈ ਸ਼ਹਾਦਤ ਨੇ ਸਿੱਖ ਇਤਿਹਾਸ ’ਚ ਇਕ ਕ੍ਰਾਂਤੀਕਾਰੀ ਮੋੜ ਲਿਆਂਦਾ।ਉਨ੍ਹਾਂ ਕਿਹਾ ਕਿ ਸਾਨੂੰ ਸਭਨਾਂ ਨੂੰ ਲੋੜਵੰਦ ਅਤੇ ਕਮਜ਼ੋਰਾਂ ਦੀ ਸਹਾਇਤਾ ਕਰਨ ਲਈ ਹਮੇਸ਼ਾਂ ਤੱਤਪਰ ਰਹਿਣਾ ਚਾਹੀਦਾ ਹੈ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media