ਅੰਮ੍ਰਿਤਸਰ, 12 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ਼ ਪਬਲਿਕ ਸਕੂਲ ਜੀ.ਟੀ ਦੇ ਵਿਦਿਆਰਥੀਆਂ ਨੇ ਮੁੱਕੇਬਾਜ਼ੀ
ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ ਚੈਂਪੀਅਨਸ਼ਿਪ ’ਚ ਚਾਂਦੀ ਦੇ ਤਗਮੇ ਜਿੱਤੇ।
ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਬਾਕਸਿੰਗ ਐਸੋਸੀਏਸ਼ਨ ਵਲੋਂ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਕਰਵਾਈ ਸਬ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ’ਚ ਸਕੂਲ ਦੇ 9ਵੀਂ ਕਲਾਸ ਦੇ ਵਿਦਿਆਰਥੀਆਂ ਸਵਰੂਪ ਸਿੰਘ ਅਤੇ ਵਰੁਣ ਸ਼ਰਮਾ ਨੇ ਹਿੱਸਾ ਲੈਂਦਿਆਂ 11 ਚਾਂਦੀ ਦਾ ਤਮਗਾ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਸਵਰੂਪ ਸਿੰਘ ਨੇ 64 ਕਿਲੋ ਭਾਰ ਵਰਗ ਅਤੇ ਵਰੁਣ ਸ਼ਰਮਾ ਨੇ 55 ਕਿਲੋ ਭਾਰ ਵਰਗ ’ਚ ਉਕਤ ਤਮਗੇ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਇਆ।
ਉਪਰੋਕਤ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬੱਧੀ ’ਤੇ ਸਕੂਲ ਪ੍ਰਿੰਸੀਪਲ ਗਿੱਲ ਨੇ ਮੁਬਾਰਕਬਾਦ ਦਿੰਦਿਆਂ ਬਾਕਸਿੰਗ ਕੋਚ ਬਲਜਿੰਦਰ ਅਤੇ ਡੀ.ਪੀ.ਈ. ਗੁਰਪ੍ਰੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media