ਨਰਸਾਂ ਦੀ ਹਰ ਜਾਇਜ਼ ਮੰਗ ਮੰਨੀ ਜਾਵੇਗੀ – ਸੋਨੀ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਪੰਜਾਬ ਨਰਸਿੰਗ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਲਈ ਦਿੱਤਾ ਗਿਆ ਹੜਤਾਲ ਦਾ ਸੱਦਾ ਅੱਜ ਉਪ ਮੁੱਖ ਮੰਤਰੀ
ਓ.ਪੀ ਸੋਨੀ ਨਾਲ ਮੀਟਿੰਗ ਤੋਂ ਬਾਅਦ ਵਾਪਸ ਲੈ ਲਿਆ।ਓ.ਪੀ ਸੋਨੀ ਕੋਲ ਸਿਹਤ ਮੰਤਰਾਲੇ ਦਾ ਚਾਰਜ਼ ਵੀ ਹੈ।ਅੱਜ ਸੋਨੀ ਦੀ ਰਿਹਾਇਸ਼ ਵਿਖੇ ਹੋਈ ਮੀਟਿੰਗ ਵਿਚ ਨਰਸਿੰਗ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਸਾਂਝੀਆਂ ਕੀਤੀਆਂ।ਜੋ ਉਨਾਂ ਬੜੇ ਗਹੁ ਨਾਲ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਸਰਕਾਰ ਉਨਾਂ ਦੇੇ ਨਾਲ ਹੈ ਅਤੇ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ।ਉਨਾਂ ਕਿਹਾ ਕਿ ਮੰਗਾਂ ਸਬੰਧੀ ਜੇਕਰ ਲੋੜ ਮਹਿਸੂਸ ਹੋਈ ਤਾਂ ਉਹ ਖ਼ੁਦ ਮੁੱਖ ਮੰਤਰੀ ਪੰਜਾਬ ਨਾਲ ਗੱਲ ਕਰਨਗੇ।ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ, ਮੁਲਾਜ਼ਮਾਂ ਤੇ ਕਿਸਾਨਾਂ ਨਾਲ ਹੈ।ਮੁੱਖ ਮੰਤਰੀ ਚੰਨੀ ਨੇ ਥੋੜੇ ਅਰਸੇ ਦੌਰਾਨ ‘ਚ ਪੰਜਾਬ ਦੇ ਲੋਕਾਂ ਲਈ ਜੋ ਐਲਾਨ ਕੀਤੇ ਹਨ, ਉਹ ਇਤਹਾਸਕ ਹਨ।ਉਨਾਂ ਦੱਸਿਆ ਕਿ ਮੁਲਾਜ਼ਮਾਂ ਨੂੰ 11 ਫੀਸਦੀ ਡੀ.ਏ ਦੇਣ ਦਾ ਐਲਾਨ ਤੇ 36000 ਤੋਂ ਵੱਧ ਮੁਲਾਜ਼ਮਾਂ ਨੂੰ ਪੱਕੇ ਕਰਨ ਵਰਗੇ ਫੈਸਲੇ ਕਰਨੇ ਸਰਕਾਰ ਦੇ ਮੁਲਾਜ਼ਮ ਪੱਖੀ ਹੋਣ ਦੀ ਗਵਾਹੀ ਭਰਦੇ ਹਨ।ਸੋਨੀ ਦੇ ਭਰੋਸੇ ਮਗਰੋਂ ਨਰਸਿੰਗ ਐਸੋਸੀਏਸ਼ਨ ਨੇ ਹੜਤਾਲ ਵਾਪਸ ਕਰਨ ਦਾ ਐਲਾਨ ਕਰ ਦਿੱਤਾ।
ਇਸ ਮੌਕੇ ਡਾ. ਓ.ਪੀ ਗੋਜਰਾ ਡਾਇਰੈਕਟਰ ਸਿਹਤ ਸੇਵਾਵਾਂ, ਸ੍ਰੀਮਤੀ ਸਪਿੰਦਰ ਕੌਰ ਘੁੰਮਣ ਕਨਵੀਨਰ ਐਸੋਸੀਏਸ਼ਨ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਮਨਜੀਤ ਕੌਰ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।
Punjab Post Daily Online Newspaper & Print Media