Friday, October 16, 2026

ਟਰੈਫਿਕ ਪੁਲਿਸ ਨੇ ਸੜਕ ਤੋਂ ਹਟਵਾਏ ਨਜਾਇਜ਼ ਕਬਜ਼ੇ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਟਰੈਫਿਕ ਪੁਲਿਸ ਵੱਲੋਂ ਆਵਾਜਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਮੁਹਿਮ ਚਲਾਈ ਗਈ।ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਹਰਵਿੰਦਰ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਸੀ.ਪੀ ਟਰੈਫਿਕ ਅੰਮ੍ਰਿਤਸਰ ਇਕਬਾਲ ਸਿੰਘ ਪੀ.ਪੀ.ਐਸ ਦੀ ਨਿਗਰਾਨੀ ਹੇਠ ਇਸਪੈਕਟਰ ਰਜਿੰਦਰ ਸਿੰਘ ਇੰਚਾਰਜ਼ ਜ਼ੋਨ ਸਮੇਟ ਟਰੈਫਿਕ ਸਟਾਫ ਵੱਲੋਂ ਚੋਕ ਫਰੀਦ ਤੋਂ ਕੱਟੜਾ ਸ਼ੇਰ ਸਿੰਘ ਤੱਕ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਤੋਂ ਬਾਹਰ ਫੁਟਪਾਥ ਅਤੇ ਸੜਕ ‘ਤੇ ਲਗਾਏ ਗਏ ਸਮਾਨ ਨੂੰ ਹਟਵਾਇਆ ਗਿਆ।ਉਨਾਂ ਦੁਕਾਨਦਾਰਾਂ ਨੂੰ ਤਾਕੀਦ ਕੀਤੀ ਕਿ ਉਹ ਆਪਣਾ ਸਮਾਨ ਦੁਕਾਨ ਦੇ ਅੰਦਰ ਹੀ ਰੱਖਣ ਤਾਂ ਜੋ ਆਉਣ-ਜਾਣ ਵਾਲਿਆਂ ਨੂੰ ਮੁਸ਼ਕਲ ਨਾ ਹੋਵੇ।ਇਸੇ ਦੋਰਾਨ ਬਜ਼ਾਰ ਦੇ ਸਮੂਹ ਦੁਕਾਨਦਾਰਾਂ ਨੇ ਭਰੋਸਾ ਦਿੱਤਾ ਕਿ ਕਿ ਉਹ ਆਪਣਾ ਸਮਾਨ ਦੁਕਾਨ ਅੰਦਰ ਹੀ ਰੱਖਣਗੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …