ਨਵਾਂਸ਼ਹਿਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5
ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਏਕੀਕ੍ਰਿਤ ਕੀਤਾ ਗਿਆ ਹੈ ਅਤੇ ਇਹ ਸੇਵਾਵਾਂ ਹੁਣ ਜ਼ਿਲ੍ਹੇ ਦੇ ਸਮੂਹ 17 ਕੇਂਦਰਾਂ ਵਿਚ ਮਿਲਣੀਆਂ ਸ਼ੁਰੂ ਹੋ ਗਈਆਂ ਹਨ।ਨਵੀਆਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਕਾਰਪੋਰੇਸ਼ਨ ਸ਼ਹਿਰਾਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਆਨਲਾਈਨ ਫਾਇਰ ਐਨ.ਓ.ਸੀ (ਇਤਰਾਜ਼ਹੀਣਤਾ ਸਰਟੀਫਿਕੇਟ) ਅਪਲਾਈ ਕਰਨਾ, ਪਾਣੀ ਦੇ ਬਿੱਲ ਦਾ ਟਾਈਟਲ ਬਦਲਣਾ ਅਤੇ ਸੀਵਰੇਜ ਦੇ ਬਿੱਲ ਦਾ ਟਾਈਟਲ ਬਦਲਣਾ (ਕੁਨੈਕਸ਼ਨ ਕਿਸੇ ਹੋਰ ਦੇ ਨਾਮ ਕਰਨਾ) ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਲਈ ਹੁਣ ਬਿਨੈਕਾਰ ਆਪਣੇ ਨੇੜੇ ਦੇ ਸੇਵਾ ਕੇਂਦਰ ਵਿਚ ਅਪਲਾਈ ਕਰ ਸਕਦੇ ਹਨ।ਇਸ ਸਬੰਧੀ ਸੇਵਾ ਕੇਂਦਰਾਂ ਦੇ ਅਮਲੇ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media