Wednesday, October 14, 2026

ਜਸਟਿਸ ਅਜੈ ਤਿਵਾੜੀ ਵੱਲੋਂ ਪ੍ਰੋ ਬੋਨੋ ਵਕੀਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ

ਨਵਾਂਸ਼ਹਿਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਪੈਨ ਇੰਡੀਆ ਮੁਹਿੰਮ ਤਹਿਤ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੇ ਸਬੰਧੀ ਵਿਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਵੱਲੋਂ ਅੱਜ ਸਮੂਹ ਪ੍ਰੋ ਬੋਨੋ ਵਕੀਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ।ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਅਤੇ ਸੀ.ਜੇ ਐਮ-ਕਮ-ਸਕੱਤਰ ਮੈਡਮ ਹਰਪ੍ਰ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 47 ਪ੍ਰੋ ਬੋਨੋ ਵਕੀਲ ਹਾਜ਼ਰ ਹੋਏ, ਜਿਨ੍ਹਾਂ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਤੋਂ ਪਾਪਤ ਹੋਏ ਪ੍ਰਸੰਸਾ ਪੱਤਰ ਭੇਟ ਕੀਤੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …