Wednesday, June 17, 2026

ਘਰ ਘਰ ਜਾ ਕੇ ਲਗਾਈ ਜਾਏਗੀ ਕੋਵਿਡ ਵੈਕਸੀਨੇਸ਼ਨ – ਸਿਹਤ ਵਿਭਾਗ ਵਲੋਂ “ਹਰ ਘਰ ਦਸਤਕ” ਮੁਹਿੰਮ ਸ਼ੁਰੂ

ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਲੱਗਣਗੇ ਮੈਗਾ ਵੈਕਸੀਨੇਸ਼ਨ ਕੈਂਪ

ਕਪੂਰਥਲਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਟੀਕਾਕਰਨ ਮੁਹਿੰਮ ਦੇ ਤਹਿਤ 100 ਫੀਸਦੀ ਕੋਵਿਡ ਟੀਕਾਕਰਣ ਦੇ ਟੀਚੇ ਨੂੰ ਪੂਰਾ ਕਰਨ ਦੇ ਉਦੇਸ਼ ਨਾਲ “ਹਰ ਘਰ ਦਸਤਕ” ਮੁਹਿੰਮ ਚਲਾਈ ਜਾ ਰਹੀ ਹੈ।
                 ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਦੱਸਿਆ ਕਿ 30 ਨਵੰਬਰ ਤੱੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਜਿਲ੍ਹੇ ਦੇ 618 ਪਿੰਡਾਂ ਨੂੰ 100 ਫੀਸਦੀ ਕਵਰ ਕੀਤਾ ਜਾਏਗਾ ਅਤੇ ਡੋਰ ਟੂ ਡੋਰ ਮੁਹਿੰਮ ਦੇ ਤਹਿਤ ਕੋਵਿਡ ਵੈਕਸੀਨੇਸ਼ਨ ਦੀ ਡੋਜ਼ ਲਗਾਈ ਜਾਏਗੀ।
                ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰ ਬੀਰ ਕੌਰ ਨੇ ਦੱਸਿਆ ਕਿ ਹਰ ਘਰ ਦਸਤਕ ਮੁਹਿੰਮ ਤਹਿਤ ਜਿਲ੍ਹੇ ਦੇ 618 ਪਿੰਡਾਂ ਨੂੰ 100 ਫੀਸਦੀ ਕਵਰ ਕੀਤਾ ਜਾਏਗਾ ਅਤੇ ਹਰ ਰੋਜ਼ 14000 ਟੀਕੇ ਲਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।30 ਨਵੰਬਰ ਤੱਕ 2 ਲੱਖ ਲੋਕਾਂ ਨੂੰ ਵੈਕਸੀਨੇਸ਼ਨ ਦੀ ਡੋਜ਼ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।
                  ਇਸ ਸੰਬੰਧੀ ਆਸ਼ਾ ਵਰਕਰਾਂ ਵਲੋਂ ਸਰਵੇ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਅਪੋ ਆਪਣੇ ਏਰੀਆ ਵਿੱਚ ਇਸ ਮੁਹਿੰਮ ਨੂੰ ਸਫਲ ਕਰਨ।
                        ਜਿਕਰਯੋਗ ਹੈ ਕਿ ਇਸ ਸੰਬੰਧ ਵਿਚ ਸਿਵਲ ਸਰਜਨ ਵਲੋਂ ਆਸ਼ਾ ਵਰਕਰਾਂ ਦੀ ਇੱਕ ਮੀਟਿੰਗ ਵੀ ਹੋਈ ਜਿਸ ਵਿੱਚ ਜਿਲਾ ਟੀਕਾਕਰਨ ਅਫਸਰ ਡਾ. ਰਣਦੀਪ ਸਿੰਘ ਅਤੇ ਡਾ. ਸੰਦੀਪ ਧਵਨ ਵਲੋਂ ਇਸ ਮੁਹਿੰਮ ਨੂੰ ਸਫਲ ਕਰਨ ਲਈ ਕਿਹਾ ਗਿਆ ਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪ੍ਰੇਰਿਆ ਗਿਆ।
ਸਿਵਲ ਸਰਜਨ ਡਾ. ਗੁਰਿੰਦਰ ਬੀਰ ਕੌਰ ਨੇ ਦੱਸਿਆ ਕਿ ਕੋਵਿਡ ਵੈਕਸੀਨੇਸ਼ਨ ਦੀ ਵੱਧ ਤੋਂ ਵੱਧ ਕਵਰੇਜ ਲਈ ਹਫਤੇ ਵਿਚ ਤਿੰਨ ਵਾਰ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਮੈਗਾ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ।ਜਿਕਰਯੋਗ ਹੈ ਕਿ ਇਨ੍ਹਾਂ ਮੈਗਾ ਵੈਕਸੀਨੇਸ਼ਨ ਕੈਂਪਾਂ ਲਈ ਜਿਲੇ ਵਿੱਚ ਕੁੱਲ 114 ਵੈਕਸੀਨੇਸ਼ਨ ਸਾਈਟਾਂ ਬਣਾਈਆਂ ਗਈਆਂ ਹਨ।ਹਰ ਘਰ ਦਸਤਕ ਮੁਹਿੰਮ ਦੇ ਤਹਿਤ ਸਿਵਲ ਸਰਜਨ ਡਾ. ਗੁਰਿੰਦਰ ਬੀਰ ਕੌਰ ਦੀ ਅਗਵਾਈ ਹੇਠ ਵੈਕਸੀਨੇਸ਼ਨ ਜਾਗਰੂਕਤਾ ਰੈਲੀ ਕੱਢੀ ਗਈ।
                   ਇਸ ਮੌਕੇ ਤੇ ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਟੀਕਾਕਰਨ ਅਫਸਰ ਡਾ. ਰਣਦੀਪ ਸਿੰਘ, ਡਾ. ਰਾਜੀਵ ਭਗਤ, ਡਾ. ਨਵਪ੍ਰੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਬਲਜਿੰਦਰ ਕੌਰ, ਰਵਿੰਦਰ ਜੱਸਲ ਵੀ ਹਾਜ਼ਰ ਸਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …