ਕਪੂਰਥਲਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਮਰਿੰਦਰ ਸਿੰਘ
ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਮਹੇਸ਼ ਕੁਮਾਰ ਦੀ ਅਗਵਾਈ ਹੇਠ ਮਿਤੀ 09-11-2021 ਤੋਂ 14-11-2021 ਤੱਕ ਲੀਗਲ ਵੀਕ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਤਹਿਤ ਅੱਜ ਵੱਖ-ਵੱਖ ਲੀਗਲ ਲਿਟਰੇਸੀ ਕਲੱਬਾਂ ਵਲੋਂ ਕਾਨੂੰਨੀ ਸੇਵਾਵਾਂ ਵੀਕ ਮਨਾਉਣ ਲਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਾਮਪੁਰ ਜਗੀਰ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸੈਦਪੁਰ ਵਿਖੇ ਲੇਖ, ਪੇਟਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਰਾਮਪੁਰ ਜਗੀਰ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਸੈਦਪੁਰ ਦੇ ਵਿਦਿਆਰਥੀਆਂ ਵੱਲੋਂ ਨਸ਼ਾ ਖੋਰੀ ਅਤੇ ਦਾਜ ਪ੍ਰਥਾ ਆਦਿ ਵਿਸ਼ਿਆਂ ਤੇ ਪੇਂਟਿੰਗ ਅਤੇ ਪੋਸਟਰਸ ਮੇਕਿੰਗਮੁਕਾਬਲੇ ਕਰਵਾਏ ਗਏ।ਇਨ੍ਹਾਂ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਵਿਚੋਂ ਬਾਰਵੀਂ ਜਮਾਤ ਦੇ ਵਿਦਿਆਰਥਣ/ਵਿਦਿਆਰਥੀ ਮੁਸਕਾਨ ਪਹਿਲੇ ਸਥਾਨ ਤੇ, ਗਿਆਰਵੀਂ ਦਾ ਪੁਨੀਤ ਦੂਜੇ ਸਥਾਨ ਤੇ, ਬਾਰਵੀਂ ਦੀ ਕੋਮਲਪ੍ਰੀਤ ਕੌਰ ਅਤੇ ਗਿਆਰਵੀਂ ਦੀ ਸੁਮਨਪ੍ਰੀਤ ਕੌਰ ਤੀਜੇ ਸਥਾਨ ਤੇ ਰਹੇ। ਪੇਟਿੰਗ ਮੁਕਾਬਲੇ ਵਿਚੋਂ ਬਾਰਵੀਂ ਦੀ ਨਿਰਮਲ ਕੌਰ ਪਹਿਲੇ ਸਥਾਨ, ਗਿਆਰਵੀਂ ਦੀ ਹਰਪ੍ਰੀਤ ਕੌਰ ਤੇ ਦਿਲਪ੍ਰੀਤ ਕੌਰ ਦੂਜੇ ਅਤੇ ਬਾਰਵੀਂ ਦਾ ਰਮਿੰਦਰ ਸਿੰਘ ਤੀਜੇ ਸਥਾਨ ‘ਤੇ ਰਹੇ।
ਇਸ ਮੌਕੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ਼, ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ਼ਾਂ ਵਲੋਂ ਇਨ੍ਹਾਂ ਨੂੰ ਪ੍ਰਚਾਰ ਸਮੱਗਰੀ ਵੀ ਵੰਡੀ ਗਈ ਅਤੇ ਇੰਚਾਰਜ਼ਾਂ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਕਾਨੂੰਨੀ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media