Thursday, October 15, 2026

ਲੋਕਾਂ ਨੂੰ ਸਸਤੀਆਂ ਦਰਾਂ ਤੇ ਰੇਤਾ ਮੁਹੱਈਆ ਕਰਵਾਇਆ ਜਾਵੇਗਾ – ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵਲੋਂ 550 ਰੁਪੈ ਪ੍ਰਤੀ ਸੈਂਕੜਾ ਭਾਅ ਨਿਰਧਾਰਿਤ

ਕਪੂਰਥਲਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਾਜ਼ਬ ਦਰਾਂ ’ਤੇ ਰੇਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਸਦਾ ਭਾਅ 5.50 ਰੁਪਏ (550 ਰੁਪੈ ਪ੍ਰਤੀ ਸੈਂਕੜਾ) ਪ੍ਰਤੀ ਕਿਊਬਕ ਫੁੱਟ ਦੇ ਹਿਸਾਬ ਨਾਲ ਨਿਰਧਾਰਿਤ ਕੀਤਾ ਗਿਆ ਹੈ।
ਇਸ ਲਈ ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ 2021 ਨੂੰ ਦਿੱਤੀ ਪ੍ਰਵਾਨਗੀ ਬਾਰੇ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਰੇਟ ਅਨੁਸਾਰ ਰੇਤਾ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
                 ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਵੱਧ ਵਸੂਲੀ ਦੀ ਕਰਨ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸਨਰ ਨੇ ਐਸ.ਡੀ.ਐਮ ਅਤੇ ਡੀ.ਐਸ.ਪੀ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਨਵੇਂ ਭਾਅ ਲਾਗੂ ਕਰਨ ਲਈ ਨਿਗਰਾਨੀ ਕਰਨ ਦੇ ਹੁਕਮ ਵੀ ਦਿੱਤੇ ਹਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …