ਕਪੂਰਥਲਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ

ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਰ ਬਿਊਰੋ ਕਪੂਰਥਲਾ ਵਲੋਂ 15-11-2021 ਤੋਂ 17-11-2021 ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਤਿੰਨ ਦਿਨਾਂ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਵਿੱਚ ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਜਿਵੇਂ ਕਿ ਅਜ਼ਾਈਲ ਹਰਬਲ, ਵਰਧਮਾਨ ਸਪਿੰਨਗ ਮਿੱਲ ਹੁਸ਼ਿਆਰਪੁਰ ਅਤੇ ਸੀ.ਐਸ.ਸੀ ਵਲੋਂ 15,16 ਅਤੇ 17 ਨਵੰਬਰ ਨੂੰ ਬਿਊਰੋ ਵਿਖੇ ਅੱਠਵੀਂ ਤੋਂ ਲੈ ਕੇ 12ਵੀਂ ਪੜ੍ਹੇ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਬਿਊਰੋ ਦੇ ਹੈਲਪਲਾਈਨ ਨੰਬਰ 9888219247 `ਤੇ ਸੰਪਰਕ ਕੀਤਾ ਜਾ ਸਕਦਾ ਹੈ।