ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫਸਰ
ਕਮ ਜਿਲ੍ਹਾ ਸਿੱਖਿਆ ਅਫਸਰ (ਐ:ਸਿ) ਅੰਮ੍ਰਿਤਸਰ ਸੀ੍ਰ ਸੁਸ਼ੀਲ ਕੁਮਾਰ ਤੁਲੀ ਵਲੋਂ ਉਲੀਕੇ ਪੋ੍ਰਗਰਾਮ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਚੋਣ ਹਲਕਾ 014-ਜੰਡਿਆਲਾ-ਕਮ-ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜੰਡਿਆਲਾ ਹਲਕੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਰੱਥ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਗਿੱਲ ਨੇ ਦੱਸਿਆ ਕਿ ਲੋਕਤੰਤਰ ਵਿੱਚ ਹਰੇਕ ਵੋਟ ਦੀ ਬਹੁਤ ਹੀ ਮਹੱਤਤਾ ਹੈ ਅਤੇ ਹਰੇਕ ਵੋਟਰ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ।ਉਨਾਂ ਦੱਸਿਆ ਕਿ ਵਿਅਕਤੀ ਘਰ ਬੈਠੇ ਹੀ ਵੋਟਰ ਹੈਲਪਲਾਈਨ ਜਾਂ ਐਨ.ਵੀ.ਐਸ.ਪੀ ਪੋਰਟਲ ਰਾਹੀਂ ਆਪਣੀ ਵੋਟ ਬਣਾ ਸਕਦਾ ਹੈ।ਉਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਟੋਲ ਫ੍ਰੀ ਨੰ: 1950 ਵੀ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਵੋਟਰ ਹਰੇਕ ਕਿਸਮ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।
ਸਵੀਪ ਮੁਹਿੰਮ ਤਹਿਤ ਕੇਂਦਰੀ ਵਿਧਾਨ ਸਭਾ ਹਲਕਾ ਅਧੀਨ ਪੈਂਦੇ ਕਬੀਰ ਮੰਦਰ ਛੋਟਾ ਹਰੀਪੁਰਾ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਇਕ ਸਵੀਪ ਰੈਲੀ ਵੀ ਕੱਢੀ ਗਈ।ਇਹ ਰੈਲੀ ਵੱਖ-ਵੱਖ ਬਜ਼ਾਰਾਂ ਵਿਚੋਂ ਹੁੰਦੀ ਹੋਈ ਲੋਕਾਂ ਨੂੰ ਵੋਟਾਂ ਦੀ ਅਹਿਮੀਅਤ ਬਾਰੇ ਜਾਣਕਾਰੀ ਪ੍ਰਦਾਨ ਕਰਦੀ ਰਹੀ।ਸਵੀਪ ਰੈਲੀ ਦੀ ਅਗਵਾਈ ਕਰਦਿਆਂ ਸ੍ਰੀਮਤੀ ਮੀਨਾ ਦੇਵੀ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਘਰ ਘਰ ਜਾ ਕੇ ਵੋਟ ਬਣਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਲੋਕਤੰਤਰ ਤਾਂ ਹੀ ਮਜ਼ਬੂਤ ਹੋ ਸਕਦਾ ਹੈ ਜੇਕਰ ਅਸੀਂ ਸਾਰੇ ਇਸ ਵਿੱਚ ਭਾਗ ਲਈਏ।
ਇਸ ਮੌਕੇ ਏ.ਈ.ਆਰ.ਓ ਹਰਭਗਵੰਤ ਸਿੰਘ, ਮੈਡਮ ਨਰਿੰਦਰ ਕੌਰ, ਜਸਬੀਰ ਸਿੰਘ ਗਿੱਲ, ਸੰਦੀਪ ਸਿਆਲ, ਰਵਿੰਦਰ ਕੁਮਾਰ ਸੁਪਰਵਾਈਜ਼ਰ, ਸੁਰਿੰਦਰ ਮੋਹਨ ਬੀ.ਐਲ.ਓ, ਬਿਕਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰ ਅਤੇ ਹੈਲਪਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media