Monday, April 6, 2026

ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਜਿਲ੍ਹੇ ਨੂੰ ਮਿਲੇ 113 ਕਰੋੜ ਰੁਪਏ-ਚੇਅਰਮੈਨ

10 ਦਸੰਬਰ ਤੱਕ ਕੰਮ ਪੂਰਾ ਕਰਨ ਦਾ ਟੀਚਾ ਦਿੱਤਾ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਰਾਜਕੰਵਲਪ੍ਰੀਤ ਸਿੰਘ ਲੱਕੀ ਨੇ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਸਮੀਖਿਆ ਕਰਦੇ ਸਾਰੇ ਕੰਮ 10 ਦਸੰਬਰ ਤੱਕ ਪੂਰਾ ਕਰਨ ਦਾ ਟੀਚਾ ਦਿੱਤਾ ਹੈ।ਸਾਰੇ ਵਿਭਾਗਾਂ ਦੇ ਅਧਿਕਾਰੀਆਂ, ਜਿੰਨਾ ਵਿਚ ਲੋਕ ਨਿਰਮਾਣ ਵਿਭਾਗ ਉਸਾਰੀ ਡਵੀਜ਼ਨ 1 ਅਤੇ 2, ਪੀ.ਐਸ.ਪੀ.ਸੀ.ਐਲ ਅੰਮ੍ਰਿਤਸਰ ਉਤਰੀ ਤੇ ਪੱਛਮੀ, ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ, ਨਗਰ ਨਿਗਮ ਅੰਮਿ੍ਰਤਸਰ, ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਆਦਿ ਸ਼ਾਮਿਲ ਹਨ, ਨਾਲ ਕੀਤੀ ਮੀਟਿੰਗ ਵਿਚ ਲੱਕੀ ਨੇ ਦੱਸਿਆ ਕਿ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਜਿਲ੍ਹੇ ਨੂੰ 113.42 ਕਰੋੜ ਰੁਪਏ ਦੇ ਫੰਡ ਵੱਖ-ਵੱਖ ਕੰਮਾਂ ਲਈ ਮਿਲੇ ਹਨ, ਜਿੰਨਾ ਵਿਚੋਂ ਅਜੇ ਕੇਵਲ 20 ਕਰੋੜ ਰੁਪਏ ਦੀ ਰਾਸ਼ੀ ਹੀ ਖਰਚ ਕੀਤੀ ਜਾ ਸਕੀ ਹੈ।ਉਨਾਂ ਨੇ ਕੰਮਾਂ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕਰਦੇ ਕਿਹਾ ਕਿ ਸਰਕਾਰ ਕੋਲ ਕੰਮਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਹੈ।ਉਨਾਂ ਅਧਿਕਾਰੀਆਂ ਨੂੰ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜੇਕਰ ਕਿਧਰੇ ਕਿਸੇ ਕੰਮ ਵਿਚ ਕੋਈ ਰੁਕਾਵਟ ਆਵੇ ਤਾਂ ਤਰੁੰਤ ਉਨਾਂ ਨਾਲ ਸੰਪਰਕ ਕਰਨ।ਲੱਕੀ ਨੇ ਕਿਹਾ ਕਿ ੳੇੁਨਾਂ ਕੰਮ ਜਿਲ੍ਹਾ ਵਾਸੀਆਂ ਨੂੰ ਸੁੱਖ-ਸਹੂਲਤਾਂ ਦੇਣਾ ਹੈ ਅਤੇ ਸਰਕਾਰ ਇਸ ਲਈ ਫੰਡਾਂ ਵਿਚ ਕੋਈ ਦੇਰੀ ਨਹੀਂ ਕਰ ਰਹੀ।ਲੱਕੀ ਨੇ ਜਿਲ੍ਹਾ ਅਧਿਕਾਰੀਆਂ ਨੂੰ ਆਪਣੀਆਂ ਟੀਮਾਂ ਨਾਲ ਉਕਤ ਕੰਮਾਂ ਸਬੰਧੀ ਮੀਟਿੰਗ ਕਰਨ ਦੀ ਹਦਾਇਤ ਕਰਦੇ ਆਪਣੇ ਅਤੇ ਆਪਣੇ ਦਫਤਰ ਵੱਲੋਂ ਹਰ ਤਰਾਂ ਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …