Monday, August 10, 2026

ਸੋਨੀ ਵੱਲੋਂ ਕੀਰਤਨਗੜ੍ਹ ਪਿੰਡ ਨੂੰ ਵਿਕਾਸ ਕੰਮਾਂ ਲਈ 58 ਲੱਖ ਰੁਪਏ ਦੀ ਸਹਾਇਤਾ

ਕੋਟ ਖਾਲਸਾ ਤੋਂ ਕੀਰਤਨਗੜ ਤੱਕ ਸੜਕ ਬਣਾਉਣ ਦਾ ਵੀ ਕੀਤਾ ਐਲਾਨ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਕੀਰਤਨਗੜ੍ਹ ਪਿੰਡ ਦੀਆਂ ਦੋਵੇਂ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ ਕਰੀਬ 58 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਅਤੇ ਕਮਿਉਨਟੀ ਹਾਲ ਲਈ 5 ਲੱਖ ਰੁਪਏ ਦੀ ਹੋਰ ਸਹਾਇਤਾ ਦਾ ਐਲਾਨ ਵੀ ਕੀਤਾ ਗਿਆ।ਪਿੰਡ ਦੇ ਸਟੇਡੀਅਮ ਵਿੱਚ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ ਕਰਦੇ ਓ.ਪੀ ਸੋਨੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਪਿੰਡਾਂ ਦੇ ਨੌਜਵਾਨ ਪੜਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ।ਉਨਾਂ ਕਿਹਾ ਕਿ ਇਸ ਲਈ ਜਿੱਥੇ ਹਾਕੀ ਖਿਡਾਰੀਆਂ ਨੂੰ ਵੱਡੀਆਂ ਨੌਕਰੀਆਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਦਿੱਤੀਆਂ ਗਈਆਂ ਹਨ, ਉਥੇ ਪਹਿਲੀ ਵਾਰ ਹੋਇਆ ਹੈ ਕਿ ਉਲੰਪਿਕ ਵਿਚ ਖੇਡਣ ਵਾਲੇ ਖਿਡਾਰੀਆਂ ਦੇ ਨਾਮ ‘ਤੇ ਉਨਾਂ ਦੇ ਪਿੰਡਾਂ ਤੇ ਸ਼ਹਿਰਾਂ ਦੇ ਸਕੂਲਾਂ ਦਾ ਨਾਮ ਰੱਖਿਆ ਗਿਆ ਹੈ।ਉਨਾਂ ਕਿਹਾ ਕਿ ਸਾਡੇ ਜਿਲ੍ਹੇ ਨੇ ਵੱਡੇ ਖਿਡਾਰੀ ਦੇਸ਼ ਦੀ ਝੋਲੀ ਪਾਏ ਹਨ ਅਤੇ ਨੌਜਵਾਨਾਂ ਨੂੰ ਅਜਿਹੀ ਸਖਸ਼ੀਅਤਾਂ ਤੋਂ ਪ੍ਰੇਰਨਾ ਲੈ ਕੇ ਖੇਡ ਮੈਦਾਨ ਵਿਚ ਮਿਹਨਤ ਕਰਨੀ ਚਾਹੀਦੀ ਹੈ।
ਸੋਨੀ ਨੇ ਦੋਵਾਂ ਪੰਚਾਇਤਾਂ ਨੂੰ ਪਿੰਡ ਦੇ ਕੰਮਾਂ ਲਈ 15-15 ਲੱਖ ਰੁਪਏ ਦੇ ਚੈਕ ਦਿੱਤੇ।ਇਸੇ ਤਰਾਂ ਸਰਕਾਰੀ ਸਕੂਲ ਤੇ ਸਟੇਡੀਅਮ ਜੋ ਕਿ ਦੋਵੇਂ ਪਿੰਡਾਂ ਦੇ ਸਾਂਝੇ ਹਨ, ਲਈ ਕ੍ਰਮਵਾਰ 15 ਤੇ 10 ਲੱਖ ਰੁਪਏ ਦੇ ਚੈਕ ਦਿੱਤੇ।ਬਾਬਾ ਜੀਵਨ ਸਿੰਘ ਦੇ ਗੁਰਦੁਆਰੇ ਲਈ ਢਾਈ ਲੱਖ ਰੁਪਏ ਵੀ ਭੇਟ ਕੀਤਾ।ਸੋਨੀ ਨੇ ਪਿੰਡ ਦੇ ਕਮਿਊਨਿਟੀ ਹਾਲ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਕਈ ਪਰਿਵਾਰ ਹੋਰ ਪਾਰਟੀਆਂ ਦਾ ਸਾਥ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ, ਜਿੰਨਾ ਨੂੰ ਸੋਨੀ ਨੇ ਸਵਾਗਤ ਕੀਤਾ।
ਸੋਨੀ ਨੇ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾਂ ਉਲਬੱਧ ਕਰਵਾਈਆਂ ਗਈਆਂ ਹਨ।ਉਨਾਂ ਕਿਹਾ ਕਿ ਤੁਹਾਡੇ ਨਾਲ ਜੋ ਵੀ ਵਾਅਦੇ ਕੀਤੇ ਗਏ ਸਨ, ਉਹ ਸਾਰੇ ਪੂਰੇ ਕੀਤੇ ਹਨ।ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਸ਼ਗਨ ਸਕੀਮ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਅਤੇ ਪੈਨਸ਼ਨ ਦੀ ਰਕਮ ਵੀ ਦੁੱਗਣੀ ਕਰ ਦਿੱਤੀ ਹੈ।ਉਨਾਂ ਕਿਹਾ ਕਿ ਸਾਡੀ ਸਰਕਾਰ ਲੋੜਵੰਦਾਂ ਦੇ ਨਾਲ ਹੈ ਅਤੇ ਮੁਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਵਲੋਂ 3 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰ ਦਿੱਤੀ ਹੈ ਅਤੇ ਇਸਦੇ ਨਾਲ ਹੀ ਪੈਟ੍ਰੋਲ, ਡੀਜਲ ਅਤੇ ਰੇਤਾਂ ਦੀਆਂ ਕੀਮਤਾਂ ਵਿੱਚ ਵੀ ਕਾਫ਼ੀ ਕਮੀ ਕੀਤੀ ਹੈ।ਦੋਵਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਉਪ ਮੁੱਖ ਮੰਤਰੀ ਓ.ਪੀ ਸੋਨੀ ਨੂੰ ਪਿੰਡ ਆਉਣ ਤੇ ਸਨਮਾਨਿਤ ਕੀਤਾ ਗਿਆ।
               ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਕਾਸ ਸੋਨੀ, ਚੇਅਰਮੈਨ ਅਰੁਣ ਪੱਪਲ, ਕੌਂਸਲਰ ਪਰਮਜੀਤ ਸਿੰਘ ਬੱਤਰਾ, ਕੌਂਸਲਰ ਲਖਵਿੰਦਰ ਸਿੰਘ, ਸਰਪੰਚ ਗੁਰਵਿੰਦਰ ਸਿੰਘ ਗੋਰਾ, ਬਲਬੀਰ ਸਿੰਘ, ਦਿਲਬਾਗ ਸਿੰਘ, ਜਸਬੀਰ ਸਿੰਘ, ਜੱਸ ਥਾਂਦੇ, ਹਰਜਿੰਦਰ ਸਿੰਘ, ਪ੍ਰਗਟ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …