Monday, August 10, 2026

`ਸ਼ੇਰ-ਏ-ਪੰਜਾਬ` ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਹਰਮਨਦੇਵ ਬਾਜਵਾ ਨੇ ਕੀਤੀ ਸ਼ਿਰਕਤ

ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਦੇ ਪਤੀ ਹਰਮਨਦੇਵ ਬਾਜਵਾ ਦੁਆਰਾ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਬਡਰੁੱਖਾਂ ਵਿਖੇ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਮਹਾਨ ਯੋਧੇ `ਸ਼ੇਰ-ਏ-ਪੰਜਾਬ` ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਵਿਸ਼ੇਸ਼ ਤੌਰ `ਤੇ ਸ਼ਿਰਕਤ ਕਰਕੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ।ਹਰਮਨਦੇਵ ਬਾਜਵਾ ਨੇ ਮਹਾਰਾਜਾ ਰਣਜੀਤ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਦਿੰਦੇ ਹੋਏ ਉਨ੍ਹਾਂ ਦੀ ਸਿੱਖਾਂ ਨੂੰ ਨਿਰਪੱਖ ਰਾਜ ਦੇਣ ਦੀ ਸੋਚ ਨੂੰ ਕਾਇਮ ਰੱਖਦੇ ਹੋਏ ਸਰਕਾਰੀ ਅਫ਼ਸਰਾਂ ਨਾਲ ਕੈਂਪ ਲਗਾਇਆ ਅਤੇ ਪਿੰਡ ਬਡਰੁੱਖਾਂ ਤੇ ਸੰਗਰੂਰ ਬਲਾਕ ਦੇ ਆਲ਼ੇ ਦੁਆਲ਼ੇ ਦੇ ਸਰਪੰਚਾਂ ਦੀਆਂ ਮੁਸ਼ਕਲਾਂ ਮੌਕੇ `ਤੇ ਹੀ ਸੁਣ ਕੇ ਹੱਲ ਕਰਵਾਈਆਂ।
              ਹਰਮਨ ਬਾਜਵਾ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਗੁਰੂ ਸਾਹਿਬਾਨਾਂ ਦੇ ਮੂਲ ਸਿਧਾਂਤਾਂ `ਤੇ ਅਧਾਰਤ ਸੀ, ਜਿਸ ਵਿੱਚ ਸਭ ਨੂੰ ਸਮਾਜਿਕ ਅਤੇ ਧਾਰਮਿਕ ਅਜ਼਼ਾਦੀ ਸੀ।ਮਹਾਰਾਜਾ ਰਣਜੀਤ ਸਿੰਘ ਜੀ ਨੇ ਜਿਥੇ ਗੁਰਦੁਆਰਾ ਸਾਹਿਬਾਨ ਦੇ ਨਾਂਅ ਜਗੀਰਾਂ ਲਗਾਈਆਂ, ਉਥੇ ਧਰਮ ਨਿਰਪੱਖਤਾ ਦੀ ਮਿਸਾਲ ਪੈਦਾ ਕਰਦਿਆਂ ਦੂਸਰੇ ਧਰਮਾਂ ਦਾ ਵੀ ਵੱਡਾ ਸਤਿਕਾਰ ਕੀਤਾ ਅਤੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਹੈ।ਮਹਾਰਾਜਾ ਰਣਜੀਤ ਸਿੰਘ ਜੀ ਨੇ ਜਿਥੇ ਪੰਜਾਬ ਵਿੱਚ ਪ੍ਰਗਤੀ ਦੀ ਨੀਂਹ ਰੱਖੀ ਉਥੇ ਹੀ ਉਨ੍ਹਾਂ ਨੇ ਪੰਜਾਬ ਦੇ ਇਤਿਹਾਸ ਨੂੰ ਸੰਜੋ ਕੇ ਰੱਖਿਆ।ਉਨ੍ਹਾਂ ਨੇ ਪੰਜਾਬ ਦੀ ਸੰਸਕ੍ਰਿਤੀ ਨੂੰ ਸੁਰੱਖਿਅਤ ਤੇ ਅੱਗੇ ਵਧਾਉਣ ਵਿੱਚ ਆਪਣਾ ਪੂਰਾ ਜੀਵਨ ਲਗਾ ਦਿੱਤਾ।
              ਇਸ ਮੌਕੇ ਐਸ.ਡੀ.ਐਮ ਸੰਗਰੂਰ, ਜਿਲ੍ਹਾ ਪੰਚਾਇਤ ਅਫ਼ਸਰ, ਬਲਾਕ ਪੰਚਾਇਤ ਅਫ਼ਸਰ ਸੰਗਰੂਰ, ਸਰਪੰਚ ਕੁਲਜੀਤ ਸਿੰਘ ਤੂਰ ਬਡਰੁੱਖਾ, ਮਿੰਟੂ ਸਾਬਕਾ ਸਰਪੰਚ, ਸੁਖਵਿੰਦਰ ਸੱਤੂ ਮੈਬਰ, ਸੰਦੀਪ ਮੈਂਬਰ, ਸਤਪਾਲ ਮੈਂਬਰ, ਰਜਿੰਦਰ ਮੈਂਬਰ, ਤਰਸੇਮ ਕਾਲਾ ਮੈਬਰ, ਸ਼ਨੀ ਮੈਂਬਰ, ਜਗਤਾਰ ਮੈਂਬਰ, ਜਸਵੀਰ ਮੈਂਬਰ, ਪ੍ਰੀਤਮ ਮੈਂਬਰ, ਮੰਗਲ ਮੈਂਬਰ, ਬਾਬਾ ਬਾਬੂ ਸਿੰਘ ਸੇਵਾਦਾਰ ਪੁਸ਼ਪਿੰਦਰ ਸਿੰਘ ਅਤੇ ਹਲਕਾ ਸੁਨਾਮ ਬਲਾਕ ਸੰਗਰੂਰ ਦੇ ਸਰਪੰਚ ਅਤੇ ਪੰਚਾਇਤ ਸੈਕਟਰੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …