Monday, April 6, 2026

ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਬੀ.ਐਲ.ਐਮ ਗਰਲਜ਼ ਕਾਲਜ ਦੀ ਸਾਕਸ਼ੀ ਕਰਵਲ ਰਹੀ ਅੱਵਲ

ਜਸਵੀਰ ਕੌਰ ਨੂੰ ਦੂਜਾ ਅਤੇ ਅਕਾਸ਼ਦੀਪ ਨੂੰ ਮਿਲਿਆ ਤੀਜ਼ਾ ਸਥਾਨ

ਨਵਾਂਸ਼ਹਿਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਚੋਣਾਂ ਨੂੰ ਕੇਵਲ ਵੋਟ ਬਣਾਉਣ ਅਤੇ ਵੋਟ ਪਾਉਣ ਤੱਕ ਸੀਮਤ ਰੱਖਣ ਦੀ ਥਾਂ ਚੋਣ ਪ੍ਰਕਿਰਿਆ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ਵਿਚ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰ ’ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਚੋਣ ਜਾਗਰੂਕਤਾ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਬੀ.ਐਲ.ਐਮ ਗਰਲਜ਼ ਕਾਲਜ ਨਵਾਂਸ਼ਹਿਰ ਦੀ ਸਾਕਸ਼ੀ ਕਰਵਲ ਅੱਵਲ ਰਹੀ ਜਦਕਿ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੀ ਜਸਵੀਰ ਕੌਰ ਨੂੰ ਦੂਜਾ ਅਤੇ ਬੀ.ਐਲ.ਐਮ ਗਰਲਜ਼ ਕਾਲਜ ਨਵਾਂਸ਼ਹਿਰ ਦੀ ਅਕਾਸ਼ਦੀਪ ਨੂੰ ਤੀਜ਼ਜਾ ਸਥਾਨ ਮਿਲਿਆ।
                  ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਪੱਧਰ ’ਤੇ ਕਰਵਾਏ ਗਏ ਕੁਇਜ਼ ਮੁਕਾਬਲੇ ਵਿਚ ਬੰਗਾ ਹਲਕੇ ਵਿਚੋਂ ਅਮਰਦੀਪ ਸਿੰਘ ਸ਼ੇਰਗਿੱਲ ਕਾਲਜ ਮੁਕੰਦਪੁਰ ਦੇ ਵਿਦਿਆਰਥੀ ਜਸਵੀਰ ਕੌਰ, ਜਸਪ੍ਰੀਤ ਸਿੰਘ ਅਤੇ ਮਨਪ੍ਰੀਤ ਰਾਏ ਜੇਤੂ ਰਹੇ।ਇਸੇ ਤਰ੍ਹਾਂ ਨਵਾਂਸ਼ਹਿਰ ਹਲਕੇ ਵਿਚੋਂ ਬੀ.ਐਲ.ਐਮ ਗਰਲਜ਼ ਕਾਲਜ ਦੀ ਸਾਕਸ਼ੀ ਕਰਵਲ, ਅਕਾਸ਼ਦੀਪ ਅਤੇ ਪਰਮਜੀਤ ਕੌਰ ਨੇ ਬਾਜ਼ੀ ਮਾਰੀ ਜਦਕਿ ਬਲਾਚੌਰ ਹਲਕੇ ਵਿਚ ਰਿਆਤ ਇੰਸਟੀਚਿਊਟ ਦੇ ਜਤਿਨ, ਜੋਤੀ ਅਤੇ ਕਾਜਲ ਅੱਵਲ ਰਹੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਵਿਚਾਲੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਹੋਇਆ, ਜਿਸ ਵਿਚ ਸਾਕਸ਼ੀ ਕਰਵਲ ਅੱਵਲ ਰਹੀ।ਉਨ੍ਹਾਂ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
                 ਇਸ ਮੌਕੇ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਅਤੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਤਨਾਮ ਸਿੰਘ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …