Thursday, March 19, 2026

ਗੁ: ਦਮਦਮਾ ਸਾਹਿਬ ਵਿਖੇ ਤਿਆਰ ਹੋਏ ਬਹੁ-ਮੰਤਵੀ ਸਾਹਿਬਜ਼ਾਦਾ ਅਜੀਤ ਸਿੰਘ ਹਾਲ ਦਾ ਉਦਘਾਟਨ 16 ਨਵੰਬਰ ਨੂੰ

PPN1111201407
ਨਵੀਂ ਦਿੱਲੀ, 15 ਨਵੰਬਰ (ਅੰਮ੍ਰਿਤ ਲਾਲ ਮੰਨਣ)-  ਬਾਬਾ ਬਚਨ ਸਿੰਘ ਜੀ ਕਾਰਸੇਵਾ ਵਾਲਿਆਂ ਦੀ ਅਗਵਾਈ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ-ਅਧੀਨ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿਆਰ ਹੋਏ ਬਹੁ-ਮੰਤਵੀ ਸਾਹਿਬਜ਼ਾਦਾ ਅਜੀਤ ਸਿੰਘ ਹਾਲ ਐਤਵਾਰ 16 ਨਵੰਬਰ ਨੂੰ ਸਵੇਰੇ 10 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਗਤਾਂ ਨੂੰ ਸਮਰਪਿਤ ਕਰਨ ਦੀ ਸੇਵਾ ਨਿਬਾਹੁਣਗੇ, ਇਹ ਜਾਣਕਾਰੀ ਦਿੰਦਿਆਂ ਸ. ਪਰਮਜੀਤ ਸਿੰਘ ਰਾਣਾ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰ. ਕਮੇਟੀ) ਨੇ ਦਸਿਆ ਕਿ ਜ. ਮਨਜੀਤ ਸਿੰਘ ਜੀ ਕੇ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮੌਕੇ ਦੇ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਹੋਰ ਦਸਿਆ ਕਿ ਇੱਸ ਮੌਕੇ ਹੋ ਰਹੇ ਸਮਾਗਮ ਵਿੱਚ ਗੁ. ਸੀਸਗੰਜ ਦੇ ਹਜ਼ੂਰੀ ਰਾਗੀ ਭਾਈ ਦਰਸ਼ਨ ਸਿੰਘ ਨਿਰਮਲ ਤੇ ਭਾਈ ਰਣਜੀਤ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਧੀਰ ਸਿੰਘ ਤੇ ਭਾਈ ਨਿਰਮਲ ਸਿੰਘ ਖਾਲਸਾ ਗੁਰ-ਸ਼ਬਦ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੁ ਚਰਨਾਂ ਨਾਲ ਜੋੜਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply