ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ
ਕਮੇਟੀ ਵੱਲੋਂ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ।ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਦੋ ਦਿਨ ਚੱਲਣ ਵਾਲੇ ਇਸ ਕੈਂਪ ਦੇ ਪਹਿਲੇ ਦਿਨ ਅੱਜ 120 ਦੇ ਕਰੀਬ ਸ਼ਰਧਾਲੂਆਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ।ਸਿਹਤ ਵਿਭਾਗ ਵੱਲੋਂ ਭੇਜੀ ਟੀਮ ਜਿਸ ਵਿਚ ਡਾ. ਆਤਮਜੀਤ ਸਿੰਘ ਬੋਪਾਰਾਏ, ਡਾ. ਸ਼ਿਵਦੇਵ ਸਿੰਘ, ਡਾ. ਚਾਂਦਨੀ, ਡਾ. ਸਾਹਿਲ ਅਤੇ ਐਲ.ਟੀ ਦਿਲਬਾਗ ਸਿੰਘ ਆਦਿ ਸ਼ਾਮਲ ਸਨ, ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਕੋਰੋਨਾ ਜਾਂਚ ਲਈ ਸੈਂਪਲ ਲਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਯਾਤਰਾ ਵਿਭਾਗ ਦੇ ਇੰਚਾਰਜ ਬਲਵਿੰਦਰ ਸਿੰਘ ਖੈਰਾਬਾਦ ਵੀ ਮੌਜ਼ੂਦ ਸਨ।
ਦੱਸਣਯੋਗ ਹੈ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਦੀ ਰਿਪੋਰਟ ਕਰਵਾਉਣੀ ਲਾਜ਼ਮੀ ਕੀਤੀ ਹੋਈ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਯਾਤਰੂਆਂ ਦੀ ਸਹੂਲਤ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਜਾਂਚ ਕੈਂਪ ਦਾ ਪ੍ਰਬੰਧ ਕੀਤਾ ਗਿਆ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਸਬੰਧੀ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸ਼੍ਰੋਮਣੀ ਕਮੇਟੀ ਦਫਤਰ ਤੋਂ 17 ਨਵੰਬਰ ਨੂੰ ਜਥਾ ਸਿੱਖ ਰਵਾਇਤਾਂ ਅਨੁਸਾਰ ਰਵਾਨਾ ਹੋਵੇਗਾ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media