Friday, November 22, 2024

ਚੋਣ ਸਾਖ਼ਰਤਾ ਕਲੱਬਾਂ ਦੇ ਮੈਂਬਰਾਂ ਵਲੋਂ ਬਾਲ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਰਿਲੇਅ ਦੌੜ

ਨਵਾਂਸ਼ਹਿਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਦੀ ਚੱਲ ਰਹੀ ਸਰਸਰੀ ਸੁਧਾਈ-2022 ਅਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਅੱਜ ਬਾਲ ਦਿਵਸ ਮੌਕੇ ਚੋਣ ਸਾਖਰਤਾ ਕਲੱਬਾਂ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਰਿਲੇਅ ਦੌੜ ਕਰਵਾਈ ਗਈ।ਇਹ ਰਿਲੇਅ ਦੌੜ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਤੋਂ ਸ਼ੁਰੂ ਕੀਤੀ ਗਈ।ਫੱਟੀ ਬਸਤਾ ਚੌਕ ਤੋਂ ਇਸ ਵਿਚ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸ਼ਾਮਲ ਹੋਏ, ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਡੀਗੜ੍ਹ ਰੋਡ ਤੱਕ ਆਏ।ਇਥੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਡੀਗੜ੍ਹ ਰੋਡ ਦੇ ਵਿਦਿਆਰਥੀ ਜੇ.ਐਫ.ਐਸ.ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੱਕ ਗਏ ਅਤੇ ਇਥੋਂ ਜੇ.ਐਫ.ਐਸ.ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸ਼ਾਮਲ ਹੋ ਕੇ ਆਈ.ਟੀ.ਆਈ ਨਵਾਂਸ਼ਹਿਰ ਤੱਕ ਗਏ ਇਨ੍ਹਾਂ ਵੱਖ-ਵੱਖ ਸਕੂਲਾਂ ਦੇ ਸਾਖਰਤਾ ਕਲੱਬ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਰਿਲੇਅ ਦੌੜ ਦੌਰਾਨ ਆਮ ਲੋਕਾਂ ਨੂੰ ‘ਵੋਟ ਬਣਵਾਓ ਵੀ ਤੇ ਵੋਟ ਪਾਓ ਵੀ’ ਦਾ ਸੱਦਾ ਦਿੱਤਾ।
                   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਸਵੀਪ ਆਈਕਾਨ ਜਸਪਾਲ ਸਿੰਘ ਗਿੱਧਾ, ਸਹਾਇਕ ਨੋਡਲ ਅਫ਼ਸਰ ਸਵੀਪ ਸਤਨਾਮ ਸਿੰਘ ਅਤੇ ਜ਼ਿਲ੍ਹਾ ਚੋਣ ਦਫ਼ਤਰ ਦਾ ਸਟਾਫ ਹਾਜ਼ਰ ਸੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …