ਨਵਾਂਸ਼ਹਿਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਦੀ ਸਮਾਪਤੀ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਭਾਤ ਫੇਰੀ ਕੱਢੀ ਗਈ। ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਤੋਂ ਚੰਡੀਗੜ੍ਹ ਚੌਕ ਤੱਕ ਕੱਢੀ ਗਈ ਇਸ ਪ੍ਰਭਾਤ ਫੇਰੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ।
ਉਨ੍ਹਾਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਤਹਿਤ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਮਿਤੀ 2 ਅਕਤੂਬਰ ਤੋਂ 14 ਨਵੰਬਰ ਤੱਕ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਪੈਨਲ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਸ ਪ੍ਰਭਾਤ ਫੇਰੀ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮੁਫ਼ਤ ਕਾਨੂੰਨੀ ਸਹਾਇਤਾ ਅਤੇ 11 ਦਸੰਬਰ 2021 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਬਾਰੇ ਜਾਗਰੂਕ ਕਰਨਾ ਹੈ।ਇਸ ਪ੍ਰਭਾਤ ਫੇਰੀ ਵਿਚ ਸਮੂਹ ਜੱਜ ਸਾਹਿਬਾਨ, ਦਫ਼ਤਰੀ ਸਟਾਫ ਮੈਂਬਰਾਂ, ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ, ਸਾਂਝ ਕੇਂਦਰ ਸਟਾਫ, ਐਨ. ਜੀ. ਓਜ਼ ਅਤੇ ਸਲੱਮ ਏਰੀਏ ਦੇ ਬੱਚਿਆਂ ਦੇ ਭਾਗ ਲਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …