ਨਵਾਂਸ਼ਹਿਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਬਾਲ ਦਿਵਸ ਮਨਾਇਆ ਗਿਆ।ਸਲੱਮ ਏਰੀਏ ਦੇ ਬੱਚਿਆਂ ਦੇ ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੂੰ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਿਊਜ਼ੀਅਮ ਵੀ ਦਿਖਾਇਆ ਗਿਆ।ਪੇਂਟਿੰਗ ਮੁਕਾਬਲੇ ਵਿਚ ਰਾਜ ਪ੍ਰਤਾਪ ਨੂੰ ਪਹਿਲਾ, ਰਾਜ ਨੰਦਨੀ ਨੂੰ ਦੂਸਰਾ ਅਤੇ ਮੰਸ਼ਾ ਕੁਮਾਰੀ ਨੂੰ ਤੀਸਰਾ ਸਥਾਨ ਮਿਲਿਆ।ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ਵਿਚ ਮੰਨਾ ਨੇ ਪਹਿਲਾ, ਦੀਪਿਕਾ ਨੇ ਦੂਸਰਾ ਅਤੇ ਰਾਮ ਨੇ ਤੀਸਰਾ ਸਥਾਨ ਹਾਸਲ ਕੀਤਾ।ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਜੇਤੂ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਸਮੂਹ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ।ਉਨ੍ਹਾਂ ਕਿਹਾ ਕਿ ਬਚਪਨ ਦੇ ਦਿਨਾਂ ਨੂੰ ਹਰ ਕੋਈ ਯਾਦ ਕਰਦਾ ਹੈ, ਕਿਉਂਕਿ ਬੱਚਿਆਂ ਨੂੰ ਕੇਵਲ ਖੇਡਣ ਤੱਕ ਹੀ ਮਤਲਬ ਹੁੰਦਾ ਹੈ।ਉਨ੍ਹਾਂ ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਬੱਚਿਆਂ ਨਾਲ ਸਬੰਧਤ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਸਮੂਹ ਜੱਜ ਸਾਹਿਬਾਨ, ਦਫ਼ਤਰੀ ਸਟਾਫ ਮੈਂਬਰ, ਪੈਰਾ ਲੀਗਲ ਵਲੰਟੀਅਰ, ਪੈਨਲ ਵਕੀਲ, ਸਾਂਝ ਕੇਂਦਰ ਦਾ ਸਟਾਫ ਅਤੇ ਐਨ.ਜੀ.ਓ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …