Sunday, September 20, 2026

ਵਿਧਾਇਕ ਅੰਗਦ ਸਿੰਘ ਵਲੋਂ ਰਾਣੇਵਾਲ ਵਿਖੇ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦਾ ਉਦਘਾਟਨ

ਨਵਾਂਸ਼ਹਿਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਪਿੰਡ ਰਾਣੇਵਾਲ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਸਥਾਪਨਾ ਦਾ ਉਦਘਾਟਨ ਕੀਤਾ ਗਿਆ।ਪਿੰਡ ਦੀ ਪੰਚਾਇਤ ਵੱਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕੀਤੇ ਗਏ ਇਸ ਕਾਰਜ਼ ਲਈ ਮੁਬਾਰਕਬਾਦ ਦਿੰਦਿਆਂ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਭਾਰਤ ਵਾਸੀਆਂ ਲਈ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਸਮੁੱਚਾ ਰਾਸ਼ਟਰ ਉਨ੍ਹਾਂ ਦਾ ਹਮੇਸ਼ਾ ਰਿਣੀ ਰਹੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਈ.ਕੇ.ਜੀ ਪੀ.ਟੀ.ਯੂ ਕਪੂਰਥਲਾ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਡਾ. ਭੀਮ ਰਾਓ ਅੰਬੇਡਕਰ ਅਜਾਇਬ ਘਰ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਸਾਰੇ ਜ਼ਿਲ੍ਹਿਆਂ ਵਿਚ ਅੰਬੇਡਰਕ ਭਵਨਾਂ ਦੀ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਵੱਲੋਂ ਸਮਾਨਤਾ ਆਧਾਰਿਤ ਸਮਾਜ ਸਿਰਜਣ ਦੇ ਸੁਨੇਹੇ ਨੂੰ ਅਸੀਂ ਤਾ ਹੀ ਸਾਰਥਕ ਕਰ ਸਕਦੇ ਹਾਂ ਜੇਕਰ ਅਸੀਂ ਉਨ੍ਹਾਂ ਦੀ ਸੋਚ ’ਤੇ ਧੁਰ ਅੰਦਰੋਂ ਪਹਿਰਾ ਦਿੰਦਿਆਂ ਇਸ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿਚ ਅਪਣਾਈਏ ਅਤੇ ਹਰ ਸ਼ੋਸ਼ਿਤ ਅਤੇ ਕਮਜ਼ੋਰ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰੀਏ।ਉਨ੍ਹਾਂ ਕਿਹਾ ਕਿ ਸੰਵਿਧਾਨ ਵੱਲੋਂ ਮਿਲੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਹੀ ਡਾ. ਅੰਬਦਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਇਸ ਤੋਂ ਪਹਿਲਾਂ ਸਰੰਪਚ ਹੁਕਮ ਚੰਦ ਕਲੇਰ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …