Friday, September 18, 2026

ਹਰ ਘਰ ਦਸਤਕ ਮੁਹਿੰਮ ਜਾਰੀ

100 ਫੀਸਦੀ ਟੀਕਾਕਰਣ ਟੀਚਾ ਪੂਰਾ ਕਰਨਾ ਉਦੇਸ਼ – ਸਿਵਲ ਸਰਜਨ

ਕਪੂਰਥਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਿਹਤ ਵਿਭਾਗ ਕਪੂਰਥਲਾ ਵਲੋਂ ਸ਼ੁਰੂ ਕੀਤੀ ਗਈ ਹਰ ਘਰ ਦਸਤਕ ਵੈਕਸੀਨੇਸ਼ਨ ਮੁਹਿੰਮ ਜਾਰੀ ਹੈ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰ ਬੀਰ ਕੌਰ ਨੇ ਦੱਸਿਆ ਕਿ ਇਹ ਮੁਹਿੰਮ 30 ਨਵੰਬਰ ਤੱਕ ਚੱਲੇਗੀ ਅਤੇ ਇਸ ਮੁਹਿੰਮ ਦਾ ਉਦੇਸ਼ 100 ਫੀਸਦੀ ਕੋਵਿਡ ਵੈਕਸੀਨੇਸ਼ਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਡੋਰ ਟੂ ਡੋਰ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਵਿਅਕਤੀ ਟੀਕਾਕਰਣ ਤੋਂ ਵਾਂਝਿਆਂ ਨਾ ਰਹੇ।ਸਿਵਲ ਸਰਜਨ ਡਾ. ਗੁਰਿੰਦਰ ਬੀਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਨੇਪਰੇ ਚਾੜਣ ਲਈ 30 ਨਵੰਬਰ ਤੱਕ ਦਾ ਐਕਸ਼ਨ ਪਲਾਨ ਪਹਿਲਾਂ ਹੀ ਤਿਆਰ ਕੀਤਾ ਜਾ ਚੁੱਕਾ ਹੈ ਤਾਂ ਜੋ  ਟੀਮਾਂ ਤਰਤੀਬ ਅਨੁਸਾਰ ਘਰ ਘਰ ਜਾ ਕੇ ਕੋਵਿਡ ਵੈਕਸੀਨੇਸ਼ਨ ਤੇ ਕੋਵਿਡ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰ ਸਕਣ।
                     ਜਿਕਰਯੋਗ ਹੈ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਵੈਕਸੀਨੇਸ਼ਨ ਟੋਲੀਆਂ ਅਤੇ ਪ੍ਰਚਾਰ ਟੋਲੀਆਂ ਬਣਾਈਆਂ ਗਈਆਂ ਹਨ।ਜਿਹੜੀਆਂ ਕਿ ਲੜੀਵਾਰ ਜਿਨ੍ਹਾਂ ਨੇ ਵੈਕਸੀਨ ਨਹੀਂ ਲਗਵਾਈ ਉਨ੍ਹਾਂ ਦੀ ਮੌਕੇ ‘ਤੇ ਹੀ ਵੈਕਸੀਨ ਲਗਾ ਰਹੀਆਂ ਹਨ ਅਤੇ ਜੇਕਰ ਕਿਸੇ ਦੇ ਮਨ ਵਿਚ ਵੈਕਸੀਨ ਨੂੰ ਲੈ ਕੇ ਕੋਈ ਸ਼ੰਕਾ ਹੈ।ਉਸ ਨੂੰ ਪ੍ਰਚਾਰ ਟੋਲੀਆਂ ਦੇ ਮੈਂਬਰਾਨ ਵਲੋਂ ਦੂਰ ਕੀਤਾ ਜਾਂਦਾ ਹੈ ਤੇ ਵੈਕਸੀਨ ਲਈ ਮੋਟੀਵੇਟ ਕੀਤਾ ਜਾਂਦਾ ਹੈ।ਸਿਵਲ ਸਰਜਨ ਡਾ. ਗੁਰਿੰਦਰ ਬੀਰ ਨੇ ਇਹ ਵੀ ਕਿਹਾ ਕਿ ਕੋਵਿਡ ਸੰਬੰਧੀ ਹਰ ਤਰ੍ਹਾਂ ਦੀ ਸ਼ੰਕਾ ਦਾ ਨਿਵਾਰਣ ਅਤੇ ਵੈਕਸੀਨੇਸ਼ਨ ਨੂੰ ਲੈ ਕੇ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰ 100 ਫੀਸਦੀ ਵੈਕਸੀਨੇਸ਼ਨ ਦੇ ਟੀਚੇ ਨੂੰ ਪਾਉਣਾ ਹੀ ਹਰ ਦਸਤਕ ਮੁਹਿੰਮ ਦਾ ਟੀਚਾ ਹੈ।ਜਿਲਾ ਟੀਕਾਕਰਨ ਅਫਸਰ ਡਾ. ਰਣਦੀਪ ਸਿੰਘ ਨੇ ਦੱਸਿਆ ਕਿ ਅੱਜ ਇਸ ਮੁਹਿੰਮ ਦੇ ਤਹਿਤ ਕੁਲ 927 ਲੋਕਾਂ ਦਾ ਟੀਕਾਕਰਣ ਕੀਤਾ ਗਿਆ।ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …