ਕਪੂਰਥਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲੇ ਵਿਚ ਕੋਵਿਡ ਵੈਕਸੀਨੇਸ਼ਨ ਦਾ ਅੱਜ ਤੱਕ ਦਾ ਅੰਕੜਾ 673676 ਪਹੁੰਚ ਗਿਆ ਹੈ।ਸਿਵਲ ਸਰਜਨ
ਕਪੂਰਥਲਾ ਡਾ. ਗੁਰਿੰਦਰ ਬੀਰ ਕੌਰ ਨੇ ਦਿੱਤੀ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਿਚ 471235 ਲੋਕਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਅਤੇ 202441 ਲੋਕਾਂ ਨੇ ਵੈਕਸੀਨ ਦੀ ਦੂਸਰੀ ਡੋਜ਼ ਲਈ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵਲੋਂ ਹਰ ਘਰ ਦਸਤਕ ਮੁਹਿੰਮ ਅਤੇ ਮੈਗਾ ਵੈਕਸੀਨੇਸ਼ਨ ਕੈਂਪ ਲਗਾ ਕੇ (ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ) ਲਗਾ ਕੇ ਵੀ ਕੋਵਿਡ ਟੀਕਾਕਰਣ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈ ਕੇ ਹੀ ਵੈਕਸੀਨੇਸ਼ਨ ਦਾ ਪੂਰਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ।ਉਨ੍ਹਾਂ ਅਜਿਹੇ ਲੋਕ ਜਿਨ੍ਹਾਂ ਨੇ ਵੈਕਸੀਨੇਸ਼ਨ ਦੀ ਦੂਸਰੀ ਡੋਜ਼ ਨਿਰਧਾਰਿਤ ਸਮੇਂ ਤੇ ਨਹੀਂ ਲਈ ਹੈ ਅਤੇ ਜਿਨ੍ਹਾਂ ਨੇ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਨਹੀਂ ਲਈ ਹੈ, ਉਨ੍ਹਾਂ ਨੂੰ ਵੈਕਸੀਨੇਸ਼ਨ ਲਗਾਵਾਉਣ ਦੀ ਅਪੀਲ ਕੀਤੀ ਹੈ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media