Tuesday, March 3, 2026

ਜ਼ਿਲ੍ਹੇ ਦੇ ਉਸਾਰੀ ਕਿਰਤੀਆਂ ਦੇ ਖਾਤਿਆਂ ‘ਚ ਪਾਈ ਜਾ ਰਹੀ ਹੈ ਮੁੱਖ ਮੰਤਰੀ ਵਲੋਂ ਐਲਾਨੀ ਰਾਸ਼ੀ – ਡੀ.ਸੀ

ਭਲਾਈ ਸਕੀਮਾਂ ਦਾ ਲਾਭ ਲੈਣ ਲਈ ਨਿਰਮਾਣ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰੇਸ਼ਨ ਕਰਵਾਉਣ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਲੋਕਹਿੱਤ ਲਈ ਲਾਗੂ ਕੀਤੀਆਂ ਗਈਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ’ਤੇ ਬਿਨਾਂ ਕਿਸੇ ਦੇਰੀ ਦੇ ਪੁਜਦਾ ਕੀਤਾ ਜਾਵੇ।ਇਨ੍ਹਾਂ ਸ਼ਬਦਾਂ ਦਾ ਪਠਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਨੂੰ ਪਹੁੰਚੇ ਨੁਕਸਾਨ ਨਾਲ ਪੈਦਾ ਹੋਈਆਂ ਦੁਸ਼ਵਾਰੀਆਂ ਘਟਾਉਣ ਲਈ ਐਲਾਨੀ 3100 ਰੁਪਏ ਦੀ ਵਿਤੀ ਸਹਾਇਤਾ ਸਿੱਧੀ ਉਸਾਰੀ ਕਿਰਤੀਆਂ ਦੇ ਖਾਤਿਆਂ ‘ਚ ਕ੍ਰਮਵਾਰ ਤਬਦੀਲ ਹੋਣ ਕਾਰਨ ਉਨ੍ਹਾਂ ਲਈ ਇਹ ਰਾਸ਼ੀ ਵਰਦਾਨ ਸਾਬਤ ਹੋ ਰਹੀ ਹੈ।ਕਿਰਤੀਆਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਯਤਨਸ਼ੀਲ ਹੈ।
                       ਡਿਪਟੀ ਕਮਿਸਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਿਰਮਾਣ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰਡ 14278 ਉਸਾਰੀ ਕਿਰਤੀਆਂ ਦੇ ਖਾਤਿਆਂ ‘ਚ ਮੁੱਖ ਮੰਤਰੀ ਵਲੋਂ ਐਲਾਨੀ ਵਿੱਤੀ ਸਹਾਇਤਾ ਕ੍ਰਮਵਾਰ ਵਾਰੀ ਪਾਈ ਜਾਣੀ ਸ਼ੁਰੂ ਹੋ ਗਈ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਇਹ ਵੀ ਐਲਾਨ ਕੀਤਾ ਸੀ ਕਿ ਹਰੇਕ ਉਸਾਰੀ ਕਿਰਤੀ ਨੂੰ 3100 ਰੁਪਏ ਦੀ ਅੰਤ੍ਰਿਮ ਵਿੱਤੀ ਰਾਹਤ ਦੀ ਇਕ ਹੋਰ ਕਿਸ਼ਤ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਅਧੀਨ ਉਸਾਰੀ ਕਿਰਤੀਆ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਬਣੇ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਰਜਿਸਟਰਡ ਉਸਾਰੀ ਕਿਰਤੀਆਂ ਲਈ ਵਰਦਾਨ ਸਾਬਤ ਹੋ ਰਹੀਆ ਹਨ।ਇਨਾਂ ਸਕੀਮਾਂ ਦਾ ਲਾਭ ਲੈਣ ਵਾਸਤੇ ਰਜਿਸਟਰੇਸ਼ਨ ਕਰਾਉਣ ਲਈ ਜਾਂ ਵੱਖ-ਵੱਖ ਭਲਾਈ ਸਕੀਮਾਂ ਲਈ ਅਪਲਾਈ ਕਰਨ ਵਾਸਤੇ ਨਜ਼ਦੀਕੀ ਸੇਵਾ ਕੇਂਦਰ ਸੰਪਰਕ ਕੀਤਾ ਜਾ ਸਕਦਾ ਹੈ।
ਸਹਾਇਕ ਕਿਰਤ ਕਮਿਸ਼ਨਰ ਸੰਤੋਖ ਸਿੰਘ ਅੋਲਖ ਨੇ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਭਾਗ ਵਲੋਂ ਰਜਿਸਟਰਡ ਉਸਾਰੀ ਕਿਰਤੀਆਂ ਦੇ ਬੱਚਿਆਂ ਲਈ ਵਜ਼ੀਫਾ ਸਕੀਮ, ਲੜਕੀਆਂ ਲਈ ਸ਼ਾਦੀ ਦੀ ਸ਼ਗਨ ਸਕੀਮ, ਯਾਤਰਾ ਸਹੂਲਤ, ਦਾਹ ਸੰਸਕਾਰ ਤੇ ਅੰਤਿਮ ਕਿਰਿਆ ਕਰਮ ਦੇ ਖਰਚੇ ਲਈ ਸੰਸਕਾਰ ਸਕੀਮ, ਬੋਰਡ ਦੇ ਲਾਭਪਾਤਰੀਆਂ ਲਈ ਪੈਨਸ਼ਨ ਸਕੀਮ, ਪ੍ਰਸੂਤਾ ਲਾਭ ਸਕੀਮ, ਮਾਨਸਿਕ ਰੋਗਾਂ ਜਾਂ ਅਪੰਗਤਾ ਨਾਲ ਗ੍ਰਸਤ ਬੱਚਿਆਂ ਦੀ ਸੰਭਾਲ ਲਈ ਵਿੱਤੀ ਸਹਾਇਤਾ, ਲੜਕੀਆਂ ਦੇ ਜਨਮ ਸਮੇਂ ਬਾਲੜੀ ਤੋਹਫਾ ਸਕੀਮ ਵਜੋਂ ਰਾਸ਼ੀ ਜਮ੍ਹਾਂ ਕਰਾਉਣ ਅਤੇ ਉਸਾਰੀ ਕਿਰਤੀ ਦੀ ਮੌਤ ਹੋਣ ਤੋਂ ਬਾਅਦ ਐਕਸਗ੍ਰੇਸ਼ੀਆ ਜਿਹੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ।
                     ਸਹਾਇਕ ਕਿਰਤ ਕਮਿਸ਼ਨਰ ਨੇ ਦੱਸਿਆ ਕਿ ਉਸਾਰੀ ਕਿਰਤੀ ਅਤੇ ਉਸਾਰੀ ਮਜ਼ਦੂਰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਵਾਸਤੇ ਨਜਦੀਕੀ ਸੇਵਾ ਕੇਂਦਰਾਂ ਰਾਹੀਂ ਰਜਿਸਟ੍ਰੇਸ਼ਨ ਫੀਸ ਭਰਕੇ ਸਬੰਧਤ ਵਿਭਾਗ ਕੋਲ ਆਪਣੀ ਰਜਿਸਟਰੇਸ਼ਨ ਕਰਾਉਣ ਤਾਂ ਜ਼ੋ ਉਹਨਾਂ ਨੂੰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਮਿਲ ਸਕੇ।ਇਸ ਤੋਂ ਇਲਾਵਾ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਵੀ ਕਵਰ ਕੀਤਾ ਜਾਂਦਾ ਹੈ।
                     ਉਨ੍ਹਾਂ ਕਿਹਾ ਕਿ ਉਹ ਨਿਰਮਾਣ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੀ ਰਜਿਸਟ੍ਰੇਸ਼ਨ ਕਰਵਾਉਣ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …