ਅੰਮ੍ਰਿਤਸਰ, 15 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੀ ਜੋਨ ਜ਼ੋਨਲ ਯੁਵਕ ਮੇਲੇ ਦੀ `ਏ` ਡਿਵੀਜ਼ਨ ਦੀ ਓਵਰਆਲ ਚੈਂਪੀਅਨ ਟਰਾਫੀ
ਏ.ਪੀ.ਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਅਤੇ `ਬੀ` ਡਿਵੀਜ਼ਨ ਦੀ ਓਵਰਆਲ ਟਰਾਫੀ ਪੀਸੀਐਮ ਐਸ.ਡੀ ਕਾਲਜ ਫਾਰ ਵੁਮੈਨ ਜਲੰਧਰ ਨੇ ਜਿੱਤੀ। 12 ਨਵੰਬਰ ਤੋਂ ਸ਼ੁਰੂ ਹੋਏ ਇਸ ਜੋਨਲ ਯੂਥ ਫੈਸਟੀਵਲ ਦੇ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਕਲਾਕਾਰਾਂ ਨੇ 35 ਦੇ ਕਰੀਬ ਮੁਕਾਬਲਿਆਂ ਵਿਚ ਹਿੱਸਾ ਲਿਆ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜੀ.ਐਨ.ਡੀ.ਯੂ ਮਿਆਸ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਵਿਭਾਗ ਦੇ ਮੁਖੀ ਪ੍ਰੋ. ਸ਼ਿਵੇਤਾ ਸ਼ਿਨੋਏ ਨੇ ਅੱਜ ਦੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਜੇਤੂਆਂ ਨੂੰ ਟਰਾਫੀਆਂ ਤਕਸੀਮ ਕੀਤੀਆਂ।ਦਸਮੇਸ਼ ਆਡੀਟੋਰੀਅਮ ਵਿੱਚ ਪੁੱਜਣ `ਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸਲਾਹਕਾਰ ਯੁਵਕ ਭਲਾਈ ਵਿਭਾਗ, ਬਲਜੀਤ ਸਿੰਘ ਸੇਖੋਂ ਤੋਂ ਇਲਾਵਾ ਵਿਭਾਗ ਦੇ ਸਟਾਫ ਮੈਂਬਰ ਹੀ ਹਾਜ਼ਰ ਸਨ।
`ਏ` ਡਿਵੀਜ਼ਨ ਵਿਚ ਦੂਜਾ ਸਥਾਨ ਲਾਇਲਪੁਰ ਖਾਲਸਾ ਕਾਲਜ ਜਲੰਧਰ ਅਤੇ ਤੀਜਾ ਸਥਾਨ ਕੰਨਿਆ ਮਹਾ ਵਿਦਿਆਲਾ ਜਲੰਧਰ ਅਤੇ ਡੀ.ਏ.ਵੀ ਕਾਲਜ ਜਲੰਧਰ ਨੇ ਸਾਂਝੇ ਤੌਰ `ਤੇ ਹਾਸਲ ਕੀਤਾ। `ਬੀ` ਡਵੀਜ਼ਨ ਵਿੱਚ ਦੂਜਾ ਸਥਾਨ ਲਾਇਲਪੁਰ ਖਾਲਸਾ ਕਾਲਜ ਫਾਰ ਵੁਮੈਨ ਜਲੰਧਰ ਅਤੇ ਤੀਜਾ ਸਥਾਨ ਸੇਂਟ ਸੋਲਜ਼ਰ ਲਾਅ ਕਾਲਜ ਜਲੰਧਰ ਨੇ ਪ੍ਰਾਪਤ ਕੀਤਾ।
ਅਗਲੇ ਯੂਥ ਫੈਸਟੀਵਲ ਦੀ ਜਾਣਕਾਰੀ ਦੇਂਦਿਆਂ ਪ੍ਰੋ. ਦੂਆ ਨੇ ਦੱਸਿਆ ਕਿ 26 ਨਵੰਬਰ ਤੋਂ 29 ਨਵੰਬਰ ਤੱਕ ਚੱਲਣ ਵਾਲੇ `ਏ` ਜ਼ੋਨ ਜ਼ੋਨਲ ਯੁਵਕ ਮੇਲੇ ਵਿਚ ਅੰਮ੍ਰਿਤਸਰ ਜ਼ਿਲੇ ਦੇ ਕਾਲਜ ਭਾਗ ਲੈਣਗੇ।ਉਨ੍ਹਾਂ ਕਿਹਾ ਕਿ ਅੰਤਰ ਜ਼ੋਨਲ ਯੁਵਕ ਮੇਲਾ 3 ਤੋਂ 6 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵੱਖ-ਵੱਖ ਜ਼ੋਨਾਂ ਦੀਆਂ ਜੇਤੂ ਟੀਮਾਂ ਭਾਗ ਲੈਣਗੀਆਂ।
ਇਨ੍ਹਾਂ ਚਾਰ ਦਿਨਾਂ ਦੌਰਾਨ ਵਿਦਿਆਰਥੀਆਂ ਕਲਾਕਾਰਾ ਨੇ ਵੱਖ-ਵੱਖ ਕਲਾ ਆਈਟਮਾਂ ਵਿਚ ਭਾਗ ਲਿਆ ਜਿਸ ਵਿਚ ਸਮੂਹ ਸ਼ਬਦ/ਭਜਨ, ਸਮੂਹ ਗਾਇਨ ਭਾਰਤੀ, ਲੋਕ ਸਾਜ਼, ਕਲਾਸੀਕਲ ਇੰਸਟਰੂਮੈਂਟਲ ਪਰਕਸ਼ਨ, ਕਲਾਸੀਕਲ ਇੰਸਟਰੂਮੈਂਟਲ ਨਾਨ-ਪਰਕਸ਼ਨ, ਕਲਾਸੀਕਲ ਵੋਕਲ, ਪੇਂਟਿੰਗ ਆਨ ਦ ਸਪੋਟ, ਕਲੇਅ ਮਾਡਲਿੰਗ, ਪੋਸਟਰ ਮੇਕਿੰਗ, ਕੋਲਾਜ਼, ਇੰਨਸਟਾਲੈਸ਼ਨ , ਆਨ ਦ ਸਪੌਟ ਫੋਟੋਗਰਾਫੀ, ਕਾਰਟੂਨਿੰਗ, ਪਹਿਰਾਵਾ ਪਰੇਡ, ਸਕਿੱਟ, ਮਮਿਕਰੀ, ਮਾਈਮ, ਇਕਾਂਗੀ, ਵਾਰ ਗਾਇਨ, ਕਵੀਸ਼ਰੀ, ਲੋਕ ਗੀਤ, ਗੀਤ/ਗਜ਼ਲ, ਰੰਗੋਲੀ, ਫੁਲਕਾਰੀ, ਮਹਿੰਦੀ, ਪੱਛਮੀ ਵੋਕਲ ਸੋਲੋ, ਪੱਛਮੀ ਇੰਸਟਰੂਮੈਂਟਲ, ਪੱਛਮੀ ਸਮੂਹ ਗੀਤ, ਜਨਰਲ ਡਾਂਸ, ਪੋਈਟੀਕਲ ਸਿੰਪੋਜ਼ੀਅਮ, ਐਲੋਕਿਊਸ਼ਨ, ਡੀਬੇਟ, ਕਲਾਸੀਕਲ ਡਾਂਸ ਅਤੇ ਲੋਕ ਨਾਚ ਗਿੱਧੇ ਦੇ ਮੁਕਾਬਲੇ ਸ਼ਾਮਿਲ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media