ਹਰਪ੍ਰੀਤ ਸਿੰਘ ਹੰਜ਼ਰਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ
ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਨੂੰ ਹਲਕਾ ਸੁਨਾਮ ਵਿਖੇ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਆਪ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਅਤੇ ਕੋਆਰਡੀਨੇਟਰ ਈਵੈੰਂਟ ਹਰਪ੍ਰੀਤ ਸਿੰਘ ਹੰਝਰਾਂ ਆਪਣੇ ਸਾਥੀਆਂ ਸਮੇਤ ਅਕਾਲੀ-ਬਸਪਾ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।ਮਾਨ ਨੇ ਹਰਪ੍ਰੀਤ ਸਿੰਘ ਹੰਜ਼ਰਾਂ, ਹੈਪੀ ਹੰਜ਼ਰਾਂ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਸਿਧਾਂਤ ਨਹੀਂ ਹੈ।ਇਸ ਦਾ ਮਕਸਦ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਪ੍ਰਾਪਤ ਕਰਨਾ ਹੈ।ਜਿਸ ਨੂੰ ਪੰਜਾਬ ਦੇ ਲੋਕ ਸਮਝ ਚੁੱਕੇ ਹਨ। ਪੰਜਾਬ ਦੇ ਲੋਕ ਇਸ ਵਾਰ ‘ਆਪ’ ਨੂੰ ਮੂੰਹ ਨਹੀਂ ਲਾਉਣਗੇ।
ਹਰਪ੍ਰੀਤ ਸਿੰਘ ਹੰਜ਼ਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਅਤੇ ਕਰਨੀ ਵਿਚ ਦਿਨ ਰਾਤ ਦਾ ਫਰਕ ਹੈ, ਆਮ ਆਦਮੀ ਪਾਰਟੀ ਨੌਟੰਕੀ ਕਰਕੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੀ ਹੈ।ਇਸ ਲਈ ਉਹ ਪਾਰਟੀ ਛੱਡ ਰਹੇ ਹਨ।ਹੰਝਰਾਂ ਪਰਿਵਾਰ ਨੇ ਇਸ ਸਮੇਂ 51 ਹਜਾਰ ਰੁਪਏ ਦੀ ਰਾਸ਼ੀ ਵੀ ਭੇਟ ਕੀਤੀ।
ਇਸ ਮੌਕੇ ਜਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਪਰਸਨ ਬੀਬੀ ਸਨਮਿੰਦਰ ਕੌਰ ਮਾਨ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਦੇਵ ਸਿੰਘ ਹੰਝਰਾਂ, ਮਿਲਕ ਪਲਾਂਟ ਦੇ ਸਾਬਕਾ ਚੇਅਰਮੈਨ ਖੁਸਪਾਲ ਸਿੰਘ ਬੀਰ ਕਲਾਂ, ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ ਨਰਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖ, ਮਗਨਦੀਪ ਸਿੰਘ ਮਾਨ, ਕੇਸਰ ਸਿੰਘ ਢੋਟ, ਜਗਮੇਲ ਸਿੰਘ ਛਾਜਲਾ, ਕਰਨ ਠਾਕੁਰ, ਹਰਮਨ ਸਿੰਘ ਹੰਝਰਾਂ, ਗੋਪਾਲ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ ਭਿੰਡਰ ਆਦਿ ਵੀ ਹਾਜ਼ਰ ਸਨ।