ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ
ਆਦੇਸ਼ਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਮੁਫਤ ਕਾਨੂੰਨੀਂ ਸਹਾਇਤਾ ਸਬੰਧੀ ਜਾਗਰੂਕਤਾ ਫੈਲਾਉਣ ਸਬੰਧੀ ਲਾਇਨਜ਼ ਕਲੱਬ ਸੰਗਰੂਰ ਰਾਇਲ ਨਾਲ ਮਿਲ ਕੇ ਇੱਕ ਪ੍ਰਭਾਤ ਫੇਰੀ ਕੱਢੀ ਗਈ। ਇਸ ਪ੍ਰਭਾਤ ਫੇਰੀ ਵਿੱਚ ਰਾਜ ਹਾਈ ਸਰਕਾਰੀ ਸੀਨੀਅਰ ਸਕੈੈਂਡਰੀ ਸਕੂਲ (ਲੜਕੇ) ਸੰਗਰੂਰ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਕੰਨਿਆਂ) ਸੰਗਰੂਰ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਸ ਰੈਲੀ ਨੂੰ ਜੱਜ ਦਿਪਤੀ ਗੋਇਲ, ਸਕੱਤਰ, ਜਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਹ ਰੈਲੀ ਸਮਝੌਤਾ ਸਦਨ ਸੰਗਰੂਰ ਤੋਂ ਸ਼ੁਰੂ ਹੋ ਕੇ ਬੜਾ ਚੌਂਕ, ਛੋਟਾ ਚੌਂਕ, ਲੇਬਰ ਚੌਂਕ ਹੁੰਦੀ ਹੋਈ ਵਾਪਿਸ ਸਮਝੌਤਾ ਸਦਨ ਸੰਗਰੂਰ ਵਿਖੇ ਪਹੁਚੀ।ਸ਼੍ਰੀਮਤੀ ਦੀਪਤੀ ਗੋਇਲ, ਸਕੱਤਰ ਜਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਰਤ ਦੀ ਆਜਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕੀਤਾ ਗਿਆ।ਇਸ ਲਈ ਆਜਾਦੀ ਕਾ ਅੰਮ੍ਰਿਤ ਮਹੋਤਸਵ ਅਧੀਨ 2 ਅਕਤੂਬਰ ਤੋਂ 14 ਨਵੰਬਰ ਤੱਕ ਦੇਸ਼ ਦੇ ਸਮੂਹ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਗਏ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media