ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੁਣ ਸਥਾਨਕ ਸਰਕਾਰਾਂ ਵਿਭਾਗ
ਦੀਆਂ 5 ਨਵੀਆਂ ਸੇਵਾਵਾਂ ਜ਼ਿਲ੍ਹੇ ਦੇ ਸਾਰੇ 14 ਸੇਵਾ ਕੇਂਦਰਾਂ ਵਿੱਚ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵਲੋਂ ਦਿੱਤੀ ਗਈ।
ਡਿਪਟੀ ਕਮਿਸ਼ਨਰ ਅਗਰਵਾਲ ਨੇ ਦੱਸਿਆ ਕਿ ਨਵੀਆਂ ਸੇਵਾਵਾਂ ਵਿੱਚ ਨਗਰ ਕੌਂਸਲ, ਕਸਬਿਆ ਵਿੱਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਕਾਰਪੋਰੇਸ਼ਨ ਸ਼ਹਿਰਾਂ ਵਿੱਚ ਜਲ ਸਪਲਾਈ ਜਾਂ ਸੀਵਰੇਜ਼ ਕੁਨੈਕਸ਼ਨ ਦੀ ਮਨਜ਼ੂਰੀ, ਆਨਲਾਈਨ ਫਾਇਰ ਐਨ.ਓ.ਸੀ (ਇਤਰਾਜ਼ਹੀਣਤਾ ਸਰਟੀਫਿਕੇਟ) ਅਪਲਾਈ ਕਰਨਾ, ਪਾਣੀ ਅਤੇ ਸੀਵਰੇਜ ਬਿੱਲ ਦਾ ਟਾਈਟਲ ਬਦਲਣਾ (ਕੁਨੈਕਸ਼ਨ ਕਿਸੇ ਹੋਰ ਦੇ ਨਾਮ ਕਰਨਾ) ਸ਼ਾਮਿਲ ਹਨ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਬਿਨੈਕਾਰ ਪਠਾਨਕੋਟ ਜਿਲੇ ਦੇ 14 ਸੇਵਾ ਕੇਂਦਰਾਂ ਚੋਂ ਕਿਸੇ ਵੀ ਨੇੜੇਲੇ ਸੇਵਾ ਕੇਂਦਰਾਂ ਚ ਜਾ ਕੇ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਦੇ ਹਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media