Friday, November 22, 2024

ਅੰਤਰਰਾਜ਼ੀ ਡਰੱਗ ਰੈਕੇਟ ਦਾ ਪਰਦਾਫਾਸ਼, ਦੋ ਨਸ਼ਾ ਤਸਕਰ ਗ੍ਰਿਫਤਾਰ

270 ਕਿਲੋ ਭੁੱਕੀ ਅਤੇ ਇੱਕ ਟਰੱਕ ਕੀਤਾ ਜ਼ਬਤ

ਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਐਤਵਾਰ ਨੂੰ ਭੁੱਕੀ ਤਸਕਰੀ ਦੇ ਇੱਕ ਅੰਤਰਰਾਜ਼ੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਟਰੱਕ ਵਿਚੋਂ 270 ਕਿਲੋ ਭੁੱਕੀ ਬਰਾਮਦ ਕਰਕੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਚਰਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਚੰਦਨ ਨਗਰ ਕਰਤਾਰਪੁਰ ਅਤੇ ਸੰਦੀਪ ਸਿੰਘ ਪੁੱਤਰ ਭਜਨ ਸਿੰਘ ਵਾਸੀ ਭਾਗੀਵਾਲ ਮਹਿਤਪੁਰ ਵਜੋਂ ਹੋਈ ਹੈ।
ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਐਸ.ਪੀ (ਇਨਵੈਸਟੀਗੇਸ਼ਨ) ਕਪੂਰਥਲਾ ਅਤੇ ਡੀ.ਐਸ.ਪੀ ਸੁਲਤਾਨਪੁਰ ਲੋਧੀ ਸਰਵਣ ਸਿੰਘ ਬੱਲ ਦੀ ਦੇਖ-ਰੇਖ ਇੰਚਾਰਜ ਸੀ.ਆਈ.ਏ ਸਟਾਫ ਕਪੂਰਥਲਾ ਸੁਰਜੀਤ ਸਿੰਘ ਅਤੇ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਹਰਜੀਤ ਸਿੰਘ ਨੇ ਪਿੰਡ ਰਾਮਪੁਰ ਜਗੀਰ ਤੋਂ ਕਾਲਾ ਸੰਘਿਆਂ ਨੂੰ ਜਾਂਦੀ ਸੜਕ ‘ਤੇ ਪਿੰਡ ਸ਼ੇਰਪੁਰ ਦੋਨਾ ਪਾਸ ਕਰੀਬ ਪੁਲਿਸ ਨੂੰ ਇੱਕ ਟਰੱਕ ਨੰਬਰ ਪੀ.ਬੀ-10-ਸੀਵਾਈ-9581 ਵਿੱਚ ਬੋਰੀਆਂ ਭਰਦੇ 6 ਵਿਅਕਤੀ ਮਿਲੇ।ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਟਰੱਕ ਦੀ ਚੈਕਿੰਗ ਕਰਨ ਲਈ ਉਨ੍ਹਾਂ ਵੱਲ ਵਧੀ ਤਾਂ ਪੁਲਿਸ ਵਾਲਿਆਂ ਨੂੰ ਦੇਖ ਕੇ ਚਾਰ ਜਣੇ ਇਨੋਵਾ ਕਾਰ `ਚ ਸਵਾਰ ਹੋ ਕੇ ਫ਼ਰਾਰ ਹੋ ਗਏ।ਪਰ ਪੁਲਿਸ ਨੇ ਗੁਰਬਚਨ ਅਤੇ ਸੰਦੀਪ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 270 ਕਿਲੋ ਭੁੱਕੀ ਬਰਾਮਦ ਕਰ ਲਈ।ਉਨਾਂ ਕਿਹਾ ਕਿ ਸਾਰੇ ਮੁਲਜ਼ਮਾਂ ਖਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ਼ ਕੀਤਾ ਗਿਆ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਪਾਰਟੀਆਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …