Friday, September 18, 2026

ਗੁਰਬਾਣੀ ਮੁਕਾਬਲਿਆਂ ’ਚ ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਪ੍ਰਾਪਤੀਆਂ ਸ਼ਾਨਦਾਰ

ਅੰਮਿ੍ਰਤਸਰ, 17 ਨਵੰਬਰ (ਖੁਰਮਣੀਅ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਵੱਖ-ਵੱਖ ਗੁਰਬਾਣੀ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ।
                           ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਸ਼ਬਦ ਗਾਇਨ ਮੁਕਾਬਲੇ ’ਚ ਸ਼ਾਮਲ ਹੋਈਆਂ ਤਕਰੀਬਨ 25 ਟੀਮਾਂ ਵਿਚੋਂ ਉਨਾਂ ਦੇ ਸਕੂਲ ਦੀ ਟੀਮ ਨੇ ਤੀਸਰਾ ਸਥਾਨ ਕਵੀਸ਼ਰੀ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਲ ਕੀਤਾ।ਜਦਕਿ ਪੇਂਟਿੰਗ ਮੁਕਾਬਲਿਆਂ ’ਚ ਸਕੂਲ ਦੀਆਂ 2 ਵਿਦਿਆਰਥਣਾਂ ਨੂੰ ਹੌਸਲਾ ਅਫਜ਼ਾਈ ਇਨਾਮ ਮਿਲਿਆ।ਪ੍ਰਿੰ: ਨਾਗਪਾਲ ਨੇ ਜੇਤੂ ਵਿਦਿਆਰਥਣਾਂ ਅਤੇ ਸਕੂਲ ਦੀ ਸੰਗੀਤ ਅਧਿਆਪਕਾ ਬੀਬੀ ਹਰਲੀਨ ਕੌਰ ਨੂੰ ਮੁਬਾਰਕਬਾਦ ਦਿੱਤੀ।

Check Also

 ਖਾਲਸਾ ਯੂਨੀਵਰਸਿਟੀ ਵੱਲੋਂ ‘ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ’ ਸਬੰਧੀ ਸੈਮੀਨਾਰ 

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਐਨ.ਐਸ.ਐਸ …