Friday, September 18, 2026

ਪੂਨਮ ਕਾਂਗੜਾ ਵਲੋਂ ਚੰਨੀ ਸਰਕਾਰ ਦੀ ਸ਼ਲਾਘਾ

ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਸ਼੍ਰੀਮਤੀ ਪੂਨਮ ਕਾਂਗੜਾ ਨੇ ਪੰਜਾਬ ਦੀ ਚੰਨੀ ਸਰਕਾਰ ਵਲੋਂ ਕੱਚੇ ਮੁਲਾਜ਼ਮ ਪੱਕੇ ਕਰਨ ਸਣੇ ਕੀਤੇ ਅਨੇਕਾਂ ਲੋਕ ਹਿਤੈਸ਼ੀ ਫੈਸਲਿਆ ਦਾ ਜ਼ੋਰਦਾਰ ਸਵਾਗਤ ਕਰਦਿਆਂ ਚੰਨੀ ਸਰਕਾਰ ਦੀ ਖੂਬ ਸ਼ਾਲਾਘਾ ਕੀਤੀ।ਇਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਪੂਨਮ ਕਾਂਗੜਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਹਨਾ ਦੀ ਪੂਰੀ ਕੈਬਨਿਟ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਇਤਿਹਾਸਕ ਕੰਮ ਕਾਬਿਲੇ ਤਾਰੀਫ ਹਨ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗਰੀਬਾਂ ਦੇ ਮਸੀਹਾ ਦੱਸਦਿਆਂ ਕਿਹਾ ਕਿ ਚੰਨੀ ਸਾਹਿਬ ਵਲੋਂ ਗਰੀਬਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ, ਬੇਘਰ ਗਰੀਬਾਂ ਨੂੰ ਘਰ ਬਣਾ ਕੇ ਦੇਣ, ਲਾਲ ਲਕੀਰ ਵਾਲੇ ਘਰਾਂ ਦੀਆਂ ਮੁਫਤ ਰਜਿਸਟਰੀਆ ਬਣਾਉਣ, ਬਿਜਲੀ ਦੇ ਰੇਟਾਂ ਵਿੱਚ ਹਰ ਵਰਗ ਲਈ ਤਿੰਨ ਰੁਪਏ ਪ੍ਰਤੀ ਯੂਨਿਟ ਕਟੌਤੀ ਅਤੇ ਹਰ ਵਰਗ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ ਕਰਨ ਨਾਲ ਲੱਖਾਂ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …