ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸੰਬੰਧੀ ਲੌਂਗੋਵਾਲ ਦੀ ਦੁਲੱਟ ਪੱਤੀ ਵਿਖੇ ਸਥਿਤ ਗੁਰਦੁਆਰਾ ਸਾਹਿਬ
ਯਾਦਗਾਰ ਸ਼ਹੀਦਾਂ ਤੋਂ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ਦੁੱਲਟ ਨੇ ਕਿਹਾ ਕਿ ਇਹ ਨਗਰ ਕੀਰਤਨ ਕਸਬੇ ਦੇ ਵੱਖ-ਵਖ ਪੜਾਵਾਂ ਵਿਚੋਂ ਦੀ ਗੁਜ਼ਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੰਪਨ ਹੋਵੇਗਾ।ਉਨਾਂ ਦੱਸਿਆ ਕਿ ਗੁਰਪੁਰਬ ਸਬੰਧੀ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਆਰੰਭ ਕੀਤੇ ਜਾ ਰਹੇ ਹਨ ਤੇ ਸ਼ਾਮ ਨੂੰ ਢਾਡੀ ਦਰਬਾਰ ਵੀ ਹੋਵੇਗਾ।ਜਿਸ ਵਿੱਚ ਪੰਥ ਦੇ ਉਘੇ ਢਾਡੀ ਜਥੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਵਾਰਾਂ ਸੁਣਾ ਕੇ ਨਿਹਾਲ ਕਰਨਗੇ।ਗੁਰੂ ਕਾ ਲੰਗਰ ਵੀ ਅਤੁੱਟ ਵਰਤੇਗਾ।ਉਨ੍ਹਾਂ ਇਲਾਕੇ ਦੀ ਸੰਗਤ ਨੂੰ ਨਗਰ ਕੀਰਤਨ ਅਤੇ ਹੋਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media