Sunday, November 1, 2026

ਪੀ.ਐਚ.ਡੀ ਚੈਂਬਰ ਆਫ ਇੰਡਸਟਰੀ ਐਂਡ ਕਾਮਰਸ 2021 ਦਾ ਉਦਘਾਟਨ ਕਰਨਗੇ ਮੁੱਖ ਮੰਤਰੀ ਚੰਨੀ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸਹਿਯੌਗ ਨਾਲ ਪੀ.ਐਚ.ਡੀ ਚੈਂਬਰ ਆਫ ਇੰਡਸਟਰੀ ਐਂਡ ਕਮਰਸ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਰਣਜੀਤ ਐਵੀਨਿਊ ਵਿਖੇ ਅੰਤਰ੍ਰਾਸ਼ਟਰੀ ਪੱਧਰ ਦਾ ਵਪਾਰਕ ਮੇਲਾ ਪਾਈਟੈਕਸ-2021 ਅਯੋਜਤ ਕੀਤਾ ਜਾ ਰਿਹਾ ਹੈ।ਮੇਲੇ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਮਿਤੀ 2 ਦਸੰਬਰ 2021 ਨੂੰ ਕੀਤਾ ਜਾ ਰਿਹਾ ਹੈ।ਇਸ ਮੇਲੇ ਨੂੰ ਸਫਲਤਾ ਪੂਰਵਕ ਅਯੋਜਤ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸ੍ਰੀਮਤੀ ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਅਤੇ ਪੀ.ਐਚ.ਡੀ ਚੈਂਬਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ ਹਾਜ਼ਰ ਵਿਭਾਗੀ ਮੁੱਖੀਆਂ ਨੂੰ ਮੇਲੇ ਦੀ ਸਫਲਤਾ ਲਈ ਪੀ.ਐਚ.ਡੀ ਚੈਂਬਰ ਨੂੰ ਲੋੜੀਂਦਾ ਸਹਿਯੋਗ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।ਇਸ ਵਪਾਰਕ ਮੇਲੇ ਵਿੱਚ ਥਾਈਲੈਂਡ, ਈਜ਼ਿਪਟ, ਤੁਰਕੀ ਤੋਂ ਇਲਾਵਾ ਹੋਰ ਵੀ ਦੇਸ਼ ਭਾਗ ਲੈਣਗੇ ਅਤੇ ਆਪਣੇ ਦੇਸ਼ ਵਿੱਚ ਬਣੇ ਉਤਪਾਦਾਂ ਦਾ ਪ੍ਰਦਸ਼ਨ/ਵਿਕਰੀ ਕਰਨਗੇ ।
                    ਮੀਟਿੰਗ ਦੌਰਾਨ ਮਾਨਵਪ੍ਰੀਤ ਸਿੰਘ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਕਮ ਨੋਡਲ ਅਫਸਰ ਵਲੋਂ ਪੰਜਾਬ ਦੇ ਸਮੂਹ ਵਾਸੀਆਂ ਅਤੇ ਵਪਾਰਕ ਅਦਾਰਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਵਪਾਰਕ ਮੇਲੇ ਵਿਚ ਵੱਧ ਚੜ ਕੇ ਹਿੱਸਾ ਲੈਣ ਤਾਂ ਜੋ ਉਦਯੋਗ ਅਤੇ ਵਪਾਰ ਨੂੰ ਪ੍ਰਫੁਲਿਤ ਕੀਤਾ ਜਾ ਸਕੇ।ਮੀਟਿੰਗ ਦੌਰਾਨ ਪੀ.ਐਚ.ਡੀ ਚੈਂਬਰ ਆਫ ਕਾਮਰਸ ਤੋਂ ਪ੍ਰਦੀਪ ਰਤਨ ਅਤੇ ਸ੍ਰੀਮਤੀ ਮਧੂ ਪਿਲਈ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਭਾਗ ਲਿਆ ਗਿਆ।

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …