ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਚੋਣ
ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹਾ ਅੰਮਿ੍ਰਤਸਰ ਦੀਆਂ ਪੰਜ ਤਹਿਸੀਲਾਂ ਵਿੱਚ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ, ਲੇਖ, ਮਹਿੰਦੀ, ਪੇਂਟਿੰਗ, ਗਿੱਧਾ ਅਤੇ ਭੰਗੜਾ ਦੇ ਮੁਕਾਬਲੇ ਕਰਵਾਏ ਗਏ।ਜਿਲ੍ਹਾ ਸਿੱਖਿਆ ਅਫਸਰ ਹਰਭਗਵੰਤ ਸਿੰਘ ਵਲੋਂ ਜਾਰੀ ਹਦਾਇਤਾਂ ਅਨੁਸਾਰ ਸ੍ਰੀਮਤੀ ਆਦਰਸ਼ ਸ਼ਰਮਾ ਨੋਡਲ ਅਫਸਰ (ਸਹਾਇਕ) ਵਲੋਂ ਜ਼ਿਲ੍ਹੇ ਦੇ ਪੰਜ ਸਕੂਲ ਇਨ੍ਹਾਂ ਮੁਕਾਬਲਿਆਂ ਲਈ ਚੁਣੇ ਗਏ।ਸ.ਸ.ਸ.ਸ ਖਿਲਚੀਆਂ, ਸ.ਕੰ.ਸ.ਸ.ਸ ਅਜਨਾਲਾ, ਸ.ਸ.ਸ.ਸ ਟਾਊਨ ਹਾਲ ਐਟ ਮਾਲ ਮੰਡੀ, ਸ.ਕੰ.ਸਸਸ ਮਹਾਂ ਸਿੰਘ ਗੇਟ ਅਤੇ ਸ.ਸ.ਸ.ਸ ਬੱਲ ਕਲਾਂ ਅੰਮ੍ਰਿਤਸਰ ਸ਼ਾਮਿਲ ਹਨ ।
ਉਨ੍ਹਾਂ ਨੇ ਦੱਸਿਆ ਕਿ ਇਸੇ ਲੜੀ ਤਹਿਤ ਸ.ਸ.ਸ.ਸ ਖਿਲਚੀਆਂ ਵਿਖੇ ਪ੍ਰਿੰਸੀਪਲ ਰਾਜੀਵ ਕੱਕੜ ਦੀ ਰਹਿਨੁਮਾਈ ਹੇਠ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ।ਜਿਸ ਵਿਚ ਵੱਖੋ-ਵੱਖ ਸਕੂਲਾਂ ਤੋਂ ਬੱਚਿਆਂ ਨੇ ਹਿੱਸਾ ਲਿਆ ਉਪਰੰਤ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮੈਡਮ ਰੁਪਿੰਦਰ ਕੌਰ, ਅਸ਼ਵਨੀ, ਅਵਸਥੀ, ਚਰਨਜੀਤ ਸਿੰਘ, ਪਰਮਿੰਦਰ ਕੌਰ ਅਤੇ ਹਰਜਸਮੀਤ ਸਿੰਘ ਆਦਿ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media