Wednesday, August 26, 2026

ਫੋਜ਼ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਅਤੇ ਬੇਸਿਕ ਕੰਪਿਊਟਰ ਕੋਰਸ ਸ਼ੁਰੂ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਫਤਰ ਵਿਖੇ ਆਰਮੀ ਵਿੱਚ ਭਰਤੀ ਹੋਣ ਲਈ ਚਾਹਵਾਨ ਉਮੀਦਵਾਰਾਂ ਨੂੰ ਟ੍ਰੇਨਿੰਗ ਦਿੱਤੀ ਜਾਂਦੀ ਹੈ।ਜਿਹਨਾ ਉਮੀਦਵਾਰਾਂ ਨੇ ਇਸ ਸਾਲ 2021 ਵਿੱਚ ਭਰਤੀ ਲਈ ਰਜਿਸਟ੍ਰੇਸ਼ਨ ਕਰਵਾਈ ਸੀ, ਪਰੰਤੂ ਕਿਸੇ ਕਾਰਨਾਂ ਕਰਕੇ ਭਰਤੀ ਦੀ ਪ੍ਰਕਿਰਿਆ ਪੂਰੀ ਨਹੀ ਹੋ ਸਕੀ।ਉਹ ਉਮੀਦਵਾਰ ਇਸ ਸੈਂਟਰ ‘ਚ ਟ੍ਰੇਨਿੰਗ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ 2 ਸਿਗਨਲ ਟ੍ਰੇਨਿੰਗ ਸੈਂਟਰ, ਗੋਆ ਵਿਖੇ ਰਿਲੇਸ਼ਨਸ਼ਿਪ ਵਿੱਚ ਫੌਜੀ ਭਰਤੀ ਰੈਲੀ ਜੋ ਕਿ 17 ਜਨਵਰੀ 2022 ਤੋ 22 ਜਨਵਰੀ 2022 ਨੂੰ ਹੋ ਰਹੀ ਹੈ, ਉਸ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾ ਰਹੀ ਹੈ।ਚਾਹਵਾਨ ਉਮੀਦਵਾਰ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰ ਦੀ ਕੋਚਿੰਗ ਇਸ ਸੈਂਟਰ ‘ਚ ਕਰ ਸਕਦੇ ਹਨ। ਸਰੀਰਕ ਅਤੇ ਲਿਖਤੀ ਟੈਸਟ ਦੀ ਕੋਚਿੰਗ ਦੀਆ ਕਲਾਸਾਂ ਚਾਲੂ ਹਨ।
ਕਰਨਲ ਨੇ ਦੱਸਿਆ ਕਿ ਇਸ ਸੈਂਟਰ ਵਿਖੇ 120 ਘੰਟੇ ਦਾ ਆਈ.ਐਸ.ਓ ਸਰਟੀਫਾਇਡ ਬੇਸਕ ਕੰਪਿਊਟਰ ਕੋਰਸ ਵੀ ਕਰਾਇਆ ਜਾਂਦਾ ਹੈ, ਜੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।
                ਵਧੇਰੇ ਜਾਣਕਾਰੀ ਲਈ ਦਫਤਰੀ ਸਮੇਂ ਦਫਤਰ ਨਾਲ ਫੋਨ ਨੰਬਰ 0183-2212103, 9888684259 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …