ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹੇ ਦੇ ਪਿੰਡ ਬਨਾਰਸੀ ਬਲਾਕ ਅਨਦਾਨਾ ਦਾ ਕਿਸਾਨ ਕੁਲਦੀਪ ਸ਼ਰਮਾ ਨੇ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜ਼ਾਈ ਕੀਤੀ ਹੈ।ਜਿਸ ਨੇ ਪਹਿਲਾਂ ਕਿਰਾਏ ‘ਤੇ ਬੇਲਰ ਮਸ਼ੀਨ ਨਾਲ ਪਰਾਲੀ ਦੀਆਂ ਗੱਠਾਂ ਬਣਵਾ ਕੇ ਚੁੱਕਵਾ ਦਿੱਤੀਆਂ ਅਤੇ ਉਸ ਤੋਂ ਬਾਅਦ ਜੋ ਪਰਾਲੀ ਖੇਤ ਵਿੱਚ ਬਚ ਗਈ ਉਸ ਨੂੰ ਸੁਪਰ ਸੀਡਰ ਨਾਲ ਖੇਤ ਵਿੱਚ ਹੀ ਰਲਾਉਂਦੇ ਹੋਏ ਕਣਕ ਦੀ ਬਿਜ਼ਾਈ ਕਰ ਦਿੱਤੀ।ਇਸ ਤੋਂ ਇਲਾਵਾ ਸਫ਼ਲ ਕਿਸਾਨ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਦੋ ਏਕੜ ਬਾਸਮਤੀ ਦੀ ਲੇਬਰ ਕੋਲੋਂ ਹੱਥੀਂ ਕਟਾਈ ਕਰਵਾ ਕੇ ਪਰਾਲੀ ਨੂੰ ਪਸ਼ੂਆਂ ਦੀ ਵਰਤੋਂ ਲਈ ਸਾਂਭ ਲਿਆ ਹੈ ।
ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਕੁਲਦੀਪ ਸ਼ਰਮਾ ਪਰਾਲੀ ਦੀ ਸੰਭਾਲ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਬਹੁਤ ਨੇਕ ਉਪਰਾਲਾ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਹਰੇਕ ਕਿਸਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਹੋਇਆਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਵੱਖ-ਵੱਖ ਸਿਫ਼ਾਰਸ਼ ਤਕਨੀਕਾਂ ਚੋਂ ਕੋਈ ਵੀ ਤਕਨੀਕ ਵਰਤ ਕੇ ਕਣਕ ਦੀ ਬਿਜ਼ਾਈ ਕਰਨੀ ਸ਼ੁਰੂ ਕਰ ਦੇਵੇ ਤਾਂ ਪਰਾਲੀ ਨੂੰ ਸਾੜਨ ਕਾਰਨ ਪੈਦਾ ਹੁੰਦੇ ਪ੍ਰਦੂਸ਼ਣ ਤੋਂ ਕਾਫੀ ਹੱਦ ਤੱਕ ਨਿਜ਼ਾਤ ਪਾਈ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਸ਼ਾਂ ਅਨੁਸਾਰ ਤਕਨੀਕੀ ਸਿੱਖਿਆ ਅਤੇ ਅਗਵਾਈ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਦੇ ਖੇਤਾਂ ਵਿੱਚ ਪ੍ਰਦਰਸ਼ਨੀਆਂ ਵੀ ਲਗਵਾਈਆਂ ਜਾ ਰਹੀਆਂ ਹਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …