Friday, March 6, 2026

30 ਨੂੰ ਲੱਗੇਗਾ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਮੈਗਾ ਰੋਜ਼ਗਾਰ ਮੇਲਾ

ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਕਪੂਰਥਲਾ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 30 ਨਵੰਬਰ 2021 ਨੂੰ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਦੌਰਾਨ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗ ਮੈਗਾ ਰੁਜ਼ਗਾਰ ਮੇਲੇ ਦੌਰਾਨ ਵੱਧ ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਤਾਂ ਜੋ ਉਹ ਰੁਜ਼ਗਾਰ ਦੇ ਮੌਕਿਆਂ ਦਾ ਲਾਹਾ ਲੈ ਸਕਣ।
                  ਉਨਾਂ ਜਿਲ੍ਹਾ ਉਦਯੋਗ ਕੇਂਦਰ, ਸਰਕਾਰੀ ਆਈ.ਟੀ.ਆਈ, ਕਪੂਰਥਲਾ ਸਰਕਾਰੀ ਆਈ.ਟੀ.ਸੀ, ਫਗਵਾੜਾ, ਲੀਡ ਡਿਸਟ੍ਰਿਕ ਮੈਨੇਜਰ, ਕਪੂਰਥਲਾ ਐਸ.ਸੀ ਕਾਰਪੋਰਸ਼ਨ, ਡਿਪਟੀ ਡਾਇਰੈਕਟਰ ਬਾਗਬਾਨੀ, ਮੱਛੀ ਪਾਲਣ ਵਿਭਾਗ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਪਸ਼ੂ ਪਾਲਣ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ ਆਪਣੇ ਵਿਭਾਗ ਨਾਲ ਸਬੰਧਤ ਖਾਲੀ ਅਸਾਮੀਆਂ ਦੇ ਵੇਰਵੇ ਵੀ ਜਮਾਂ ਕਰਵਾਉਣ।
                    ਮੇਲੇ ਵਿੱਚ ਉਮੀਦਵਾਰਾਂ ਨੂੰ ਪ੍ਰਾਈਵੇਟ ਖੇਤਰ ‘ਚ ਨੌਕਰੀਆਂ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਮੌਕੇ ਵੀ ਉਪਲੱਬਧ ਕਰਵਾਏ ਜਾਣਗੇ।ਭਾਗ ਲੈਣ ਵਾਲੇ ਉਮੀਦਵਾਰਾਂ ਦੀ ਮੌਕੇ ‘ਤੇ ਇੰਟਰਵਿਊ ਕਰਵਾ ਕੇ ਸਿਲੈਕਸ਼ਨ ਕਰਵਾਈ ਜਾਵੇਗੀ।
                  ਇਸ ਤੋਂ ਇਲਾਵਾ ਜਿਹੜੇ ਉਮੀਦਵਾਰ ਆਪਣਾ ਕੰਮ ਧੰਦਾ ਸ਼ੁਰੂ ਕਰਨਾ ਚਾਹੁੰਦੇ ਹੋਣਗੇ, ਉਹਨਾਂ ਦੇ ਕਰਜ਼ਾ ਫਾਰਮ ਸਵੈ-ਰੋਜ਼ਗਾਰ ਏਜੰਸੀ ਵਲੋਂ ਮੌਕੇ ‘ਤੇ ਹੀ ਭਰਵਾਏ ਜਾਣਗੇ।ਮੈਗਾ ਰੋਜ਼ਗਾਰ ਮੇਲੇ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਦੇ ਹੈਲਪਲਾਈਨ ਨੰਬਰ 98882-19247 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …