ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਸਿਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ
ਸ਼ਰਮਾ ਦੀ ਅਗਵਾਈ ਹੇਠ ਪ੍ਰਾਇਮਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨੰਨੇ ਮੁੰਨੇ ਬਾਲਾਂ ਦੇ ਬਾਲ ਮੇਲਿਆਂ ਨਾਲ ਅੱਜ ਤੋਂ ਵਿੱਦਿਅਕ ਸੈਸ਼ਨ 2022-23 ਦੇ ਦਾਖਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ।
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਨਵੇਂ ਵਿੱਦਿਅਕ ਸੈਸ਼ਨ ਦੇ ਦਾਖਲਿਆਂ ਦੀ ਸ਼ੁਰੂਆਤ 17 ਨਵੰਬਰ ਤੋਂ ਕੀਤੀ ਜਾਵੇਗੀ।ਜਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਲੋਂ ਅੱਜ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬਾਲ ਮੇਲੇ ਲਗਾ ਕੇ ਮਾਪਿਆਂ ਨੂੰ ਬੱਚਿਆਂ ਦੀ ਬਹੁਪੱਖੀ ਪ੍ਰਤਿਭਾ ਤੋਂ ਜਾਣੂ ਕਰਵਾਇਆ ਜਾਵੇਗਾ।ਹਰ ਸਕੂਲ ਵਲੋਂ ਪੰਜ ਸਟਾਲ ਲਗਾ ਕੇ ਵਿਦਿਆਰਥੀਆਂ ਦੇ ਸਰੀਰਕ, ਭਾਸ਼ਾਈ, ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਪ੍ਰਦਰਸ਼ਨ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਦੇ ਰਿਪੋਰਟ ਕਾਰਡ ਮਾਪਿਆਂ ਨਾਲ ਸਾਂਝੇ ਕੀਤੇ ਜਾਣਗੇ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਵਲੋਂ ਸਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਜਾਣਗੀਆਂ।ਸਰਕਾਰੀ ਸਕੂਲਾਂ ‘ਚ ਦਾਖਲਿਆਂ ਦੀ ਸ਼ੁਰੂਆਤ ਬਾਰੇ ਜਨਤਕ ਸਥਾਨਾਂ ਤੋਂ ਸੂਚਨਾ ਦੇਣ ਦੇ ਨਾਲ-ਨਾਲ ਬਾਲ ਮੇਲੇ ਮੌਕੇ ਦਾਖਲਿਆਂ ਲਈ ਵੱਖਰੇ ਕਾਊਂਟਰ ਲਗਾ ਕੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੰਦਿਆਂ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਜਿਲਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਵਨੀਤ ਮਹਾਜਨ ਨੇ ਦੱਸਿਆ ਕਿ ਬਾਲ ਮੇਲਿਆਂ ਪ੍ਰਤੀ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇਸ ਦੌਰਾਨ ਸਮੂਹ ਪੜ੍ਹੋ ਪੰਜਾਬ ਟੀਮ ਮੈਂਬਰ ਮੇਲਿਆਂ ਦੇ ਆਯੋਜਨ ਵਿੱਚ ਅਧਿਆਪਕਾਂ ਦਾ ਸਹਿਯੋਗ ਕਰਨਗੇ।ਇਸ ਮੌਕੇ ਬੀ.ਪੀ.ਈ.ਓ ਰਿਸ਼ਮਾਂ ਦੇਵੀ, ਬੀ.ਪੀ.ਈ.ਓ ਕੁਲਦੀਪ ਸਿੰਘ, ਬੀ.ਪੀ.ਈ.ਓ ਰਾਕੇਸ਼ ਕੁਮਾਰ, ਬੀ.ਪੀ.ਈ.ਓ ਨਰੇਸ ਪਨਿਆੜ, ਬੀ.ਪੀ.ਈ.ਓ ਪੰਕਜ ਅਰੋੜਾ, ਸਹਾਇਕ ਜਿਲ੍ਹਾ ਕੋਆਰਡੀਨੇਟਰ ਰਾਜੇਸ਼ ਕੁਮਾਰ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਬੀ.ਐਮ.ਟੀ ਅਧੀਰ ਮਹਾਜਨ, ਬੀ.ਐਮ.ਟੀ ਜੋਗਿੰਦਰ ਪਾਲ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media