Sunday, December 22, 2024

ਕੇਂਦਰ ਸਰਕਾਰ ‘ਚਾਰ ਸਾਹਿਬਜ਼ਾਦੇ’ ਫਿਲਮ ਨੂੰ ਟੈਕਸ ਰਹਿਤ ਕਰੇ- ਜਥੇ: ਅਵਤਾਰ ਸਿੰਘ

PPN1111201413
ਅੰਮ੍ਰਿਤਸਰ, 15  ਨਵੰਬਰ (ਗੁਰਪ੍ਰੀਤ ਸਿੰਘ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਵਿੱਚ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਪਤੱਰ ਲਿਖ ਕੇ ਮੰਗ ਕੀਤੀ ਹੈ ਕਿ ਸਿੱਖ ਇਤਿਹਾਸ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰਦੀ ਧਾਰਮਿਕ ਫਿਲਮ ‘ਚਾਰ ਸਾਹਿਬਜ਼ਾਦੇ’ ਨੂੰ ਕੇਂਦਰ ਸਰਕਾਰ ਮਨੋਰੰਜਨ ਟੈਕਸ ਤੋਂ ਰਹਿਤ ਕਰੇ ਅਤੇ ਦੇਸ਼ ਦੇ ਬਾਕੀ ਸੂਬਿਆਂ ਨੂੰ ਵੀ ਸਿੱਧੇ ਤੌਰ ਤੇ ਮਨੋਰੰਜਨ ਟੈਕਸ ਮੁਆਫ਼ ਕਰਨ ਦੇ ਅਧਿਕਾਰ ਦੇਵੇ।
ਜਥੇਦਾਰ ਅਵਤਾਰ ਸਿੰਘ ਨੇ ਆਪਣੇ ਵੱਲੋਂ ਲਿਖੇ ਪੱਤਰ ‘ਚ ਕਿਹਾ ਹੈ ਕਿ ਆਪ ਜੀ ਭਲੀ ਭਾਂਤ ਜਾਣੂੰ ਹੋ ਕਿ ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਜੇ ੯ ਸਾਲ ਦੀ ਅਵਸਥਾ ਵਿੱਚ ਸਨ ਤਾਂ ਉਨ੍ਹਾਂ ਦੇ ਪਿਤਾ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ‘ਹਿੰਦ ਦੀ ਚਾਦਰ’ ਨੇ ਕੌਮ, ਰਾਸ਼ਟਰ ਅਤੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦਿੱਤੀ ਸੀ। ਇਸ ਲਈ ਅਜੀਬੋ ਗਰੀਬ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਦਰਸਾਉਂਦੀ ਹੋਈ ਇਸ ਫਿਲਮ ਦਾ ਮਨੋਰੰਜਨ ਟੈਕਸ ਮੁਆਫ਼ ਕੀਤਾ ਜਾਵੇ ਤਾਂ ਜੋ ਇਸ ਨੂੰ ਹਰ ਭਾਰਤੀ ਦੇਖ ਸਕੇ। ਉਨ੍ਹਾਂ ਅੱਗੇ ਕਿਹਾ ਕਿ ਮੈਂ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹੋਣ ਦੇ ਨਾਤੇ ਆਪ ਜੀ ਨੂੰ ਅਪੀਲ ਕਰਦਾ ਹਾਂ ਕਿ ਇਸ ਫਿਲਮ ਦਾ ਮਨੋਰੰਜਨ ਟੈਕਸ ਕੇਂਦਰ ਸਰਕਾਰ ਮੁਆਫ਼ ਕਰੇ ਅਤੇ ਦੇਸ਼ ਦੇ ਸਾਰੇ ਸੂਬਿਆਂ ਨੂੰ ਇਸ ਦਾ ਟੈਕਸ ਸਿੱਧੇ ਤੌਰ ਤੇ ਮੁਆਫ਼ ਕਰਨ ਦਾ ਅਧਿਕਾਰ ਦੇਵੇ।  ਇਸੇ ਤਰ੍ਹਾਂ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ‘ਚਾਰ ਸਾਹਿਬਜ਼ਾਦੇ’ ਧਾਰਮਿਕ ਫਿਲਮ ਨੂੰ ਪੰਜਾਬ ਸਰਕਾਰ ਵੱਲੋਂ ਟੈਕਸ ਰਹਿਤ ਕੀਤਾ ਜਾਵੇ ਤਾਂ ਜੋ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੇ ਬਣੀ ਇਸ ਫਿਲਮ ਨੂੰ ਹਰੇਕ ਪੰਜਾਬੀ ਆਪਣੇ ਪ੍ਰੀਵਾਰ ਸਮੇਤ ਦੇਖ ਸਕੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply