ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ
ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਹੀ ਸੰਭਵ ਹੋਇਆ ਹੈ।ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਵਿਚ ਨਹੀਂ ਸਨ।ਜਿਸ ਲਈ ਇਹਨਾਂ ਦਾ ਰੱਦ ਹੋਣਾ ਜਰੂਰੀ ਸੀ।ਭਾਵੇਂ ਇਹ ਦੇਰ ਨਾਲ ਲਿਆ ਗਿਆ ਫੈਸਲਾ ਹੈ, ਪਰ ਫਿਰ ਵੀ ਸਵਾਗਤ ਹੈ।ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਕਾਨੂੰਨ ਵਾਪਸ ਲੈਣ ਨਾਲ ਇਹ ਸਿੱਧ ਹੋ ਗਿਆ ਹੈ ਕਿ ਮੋਦੀ ਸਰਕਾਰ ਨੇ ਗ਼ਲਤ ਫੈਸਲੇ ‘ਤੇ ਅੜੀ ਹੋਈ ਸੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਾਲੇ ਕਾਨੂੰਨਾਂ ਕਾਰਨ ਹੋਏ ਨੁਕਸਾਨ ਦਾ ਜਿਕਰ ਕਰਦਿਆਂ ਕਿਹਾ ਕਿ ਜਿਥੇ ਲੰਬੇ ਸੰਘਰਸ਼ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਮੌਤਾਂ ਹੋਈਆਂ, ਓਥੇ ਹੀ ਵੱਡਾ ਮਾਲੀ ਨੁਕਸਾਨ ਵੀ ਝੱਲਣਾ ਪਿਆ। ਇਸ ਤੋਂ ਇਲਾਵਾ ਇਸ ਦਾ ਭਾਈਚਾਰਕ ਸਾਂਝਾਂ ਤੇ ਵੀ ਵੱਡਾ ਅਸਰ ਪਿਆ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media