Friday, November 22, 2024

ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੇ ਐਲਾਨ ਨਾਲ ਦੇਸ਼ ‘ਚ ਖੁਸ਼ੀ ਦਾ ਮਾਹੌਲ – ਪ੍ਰਧਾਨ ਨਿਗਮ ਖ਼ਾਨ

ਸੰਗਰੂਰ,19 ਨਵੰਬਰ (ਜਗਸੀਰ ਲੌਂਗੋਵਾਲ) – ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸੰਸਦ ਵਿੱਚ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਰੱਦ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਜਿਥੇ ਪੂਰੇ ਦੇਸ਼ ਵਿੱਚ ਖੁਸ਼ੀ ਦਾ ਮਾਹੌਲ ਹੈ, ਉਥੇ ਇਸ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਆਜ਼ਾਦ ਸਪੋਰਟਸ ਕਲੱਬ ਅਤੇ ਇਸਲਾਮੀਆ ਵੈਲਫੇਅਰ ਸੁਸਾਇਟੀ ਲੌਂਗੋਵਾਲ ਦੇ ਪ੍ਰਧਾਨ ਨਿਗਮ ਖਾਨ ਅਤੇ ਸਮੂਹ ਅਹੁੱਦੇਦਾਰਾਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਸਮੂਹ ਕਿਸਾਨ ਭਰਾਵਾਂ, ਸਮੂਹ ਕਿਸਾਨ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ ਅਤੇ ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਅਤੇ ਯੋਗਦਾਨ ਦੇਣ ਵਾਲਿਆਂ ਨੂੰ ਵਧਾਈ ਦਿੱਤੀ।ਉਹਨਾਂ ਕਿਹਾ ਕਿ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਪੂਰੀ ਦੁਨੀਆਂ ਅਤੇ ਹਰ ਵਰਗ, ਹਰ ਤਬਕੇ ਅਤੇ ਸਭ ਧਰਮਾਂ ਦੇ ਲੋਕ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਕੀਤੇ ਗਏ ਐਲਾਨ ਦੀ ਉਡੀਕ ਕਰ ਰਹੇ ਸਨ।ਉਹਨਾਂ ਨਾਲੋ-ਨਾਲ ਇਸ ਚੱਲ ਰਹੇ ਅੰਦੋਲਨ ਦੌਰਾਨ ਸ਼ਹੀਦ ਹੋਏ ਤਕਰੀਬਨ 700 ਯੋਧਿਆਂ ਦੀ ਕੁਰਬਾਨੀ ਨੂੰ ਕੋਟਿਨ-ਕੋਟ ਪ੍ਰਣਾਮ ਅਤੇ ਇਸ ਸੰਘਰਸ਼ ਦੀ ਕਾਮਯਾਬੀ ਨੂੰ ਪ੍ਰਵਾਨ ਚੜ੍ਹਾਉਣ ਲਈ ਹਿੱਸਾ ਪਾਉਣ ਵਾਲੇ ਲੋਕਾਂ ਦਾ ਧੰਨਵਾਦ ਵੀ ਕੀਤਾ।ਉਹਨਾਂ ਕਿਹਾ ਕਿ ਅੱਜ ਦੀ ਇਸ ਇਤਿਹਾਸਕ ਜਿੱਤ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਲੋਕ ਸੰਘਰਸ਼ ਅੱਗੇ ਵੱਡੇ-ਵੱਡਿਆਂ ਨੂੰ ਝੁੱਕਣਾ ਪੈਂਦਾ ਹੈ।
                 ਇਸ ਮੌਕੇ ਅਸ਼ਵਨੀ ਕੁਮਾਰ, ਧਨੀ ਰਾਮ, ਓਂਕਾਰ ਗੋਇਲ, ਸ਼ਫੀ ਖਾਨ, ਸਲੀਮ ਖਾਨ, ਮੁਸ਼ਤਾਕ ਖਾਨ, ਅਸਲਮ ਮੁਹੰਮਦ, ਨਬੀ ਖਾਨ ਆਦਿ ਵੀ ਮੌਜ਼ੂਦ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …