ਸੰਗਰੂਰ, 19 ਨੂੰ ਨਵੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਉਤਸਵ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਾਮਲ ਹੁੰਦਿਆਂ ਸੰਗਤਾਂ ਨੂੰ ਵਧਾਈਆਂ ਦਿੱਤੀਅ।ਇਸ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ।ਪਰਮਿੰਦਰ ਸਿੰਘ ਢੀਂਡਸਾ ਸਮੂਹ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਸਿਰੜ ਤੇ ਸਿਦਕ ਨੂੰ ਸਲਾਮ ਕਰਦਿਆਂ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਨੂੰ ਕਿਸਾਨਾਂ ਦੀ ਇਤਿਹਾਸਕ ਜਿੱਤ ਦੱਸਦਿਆ ਕਿਹਾ ਕਿ ਦੇਸ਼ ਦੇ ਸਮੂਹ ਕਿਸਾਨਾਂ ਤੇ ਮਜ਼ਦੂਰਾਂ ਦੀ ਇਕਜੁੱਟਤਾ ਸਦਕਾ ਕੇਂਦਰ ਸਰਕਾਰ ਨੂੰ ਇਹ ਫੈਸਲਾ ਕਰਨ ਪਿਆ ਹੈ।ਉਹਨਾਂ ਕਿਹਾ ਕਿ ਇਸ ਇਤਿਹਾਸਕ ਸਮੇਂ ਕਿਸਾਨ ਸੰਘਰਸ਼ ਦੌਰਾਨ ਹੋਏ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਹਾਂ।ਢੀਂਡਸਾ ਨੇ ਮੰਗ ਕੀਤੀ ਕਿ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …