ਅੰਮ੍ਰਿਤਸਰ, 19 ਨਵੰਬਰ (ਖੁਰਮਣੀਆਂ) – ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਗਾਮੀ ਸਰਦ ਰੁੱਤ ਦੇ ਸੰਸਦੀ ਸੈਸ਼ਨ
ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ਮੌਕੇ ’ਤੇ ਕੀਤਾ ਗਿਆ ਹੈ, ਜੋ ਕਿ ਆਮ ਜਨਤਾ ਅਤੇ ਕਿਸਾਨਾਂ ਪ੍ਰਤੀ ਪ੍ਰਧਾਨ ਮੰਤਰੀ ਮੋਦੀ ਦੀ ਵਚਨਬੱਧਤਾ ਦਾ ਸਬੂਤ ਹੈ।
ਛੀਨਾ ਜੋ ਕਿ ਬੀਤੇ ਹਫ਼ਤੇ ਪਾਰਟੀ ਦੇ ਵਫ਼ਦ ਨਾਲ ਪ੍ਰਧਾਨ ਮੰਤਰੀ ਨੂੰ ਮਿਲੇ ਸਨ, ਨੇ ਕਿਹਾ ਕਿ ਇਸ ਮੁੱਦੇ ’ਤੇ ਬਾਰੀਕੀ ਨਾਲ ਵਿਚਾਰ-ਚਰਚਾ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਗੱਲ ਸਹਿਜ ਨਾਲ ਸੁਣੀ।ਛੀਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਕ ਸੱਚੇ ਜ਼ਮਹੂਰੀ ਆਗੂ ਹਨ ਅਤੇ ਪ੍ਰਚਲਿਤ ਭਾਵਨਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ ਜੋ ਕਿ ਇਕ ਸ਼ਲਾਘਾਯੋਗ ਕਦਮ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਦੀਆਂ ਭਾਵਨਾਵਾਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਭਾਵੇਂ ਕਾਨੂੰਨਾਂ ’ਚ ਕੁੱਝ ਚੰਗੇ ਨੁਕਤੇ ਸਨ, ਪਰ ਕਿਸਾਨ ਵਰਗ ਖੁਸ਼ ਨਹੀਂ ਸੀ।ਇਸ ਲਈ ਉਨ੍ਹਾਂ ਦੀ ਰਾਏ ਦੀ ਸਤਿਕਾਰ ਕਰਦਿਆਂ ਮੋਦੀ ਨੇ ਉਕਤ 3 ਖੇਤੀ ਕਾਨੂੰਨ ਬਿੱਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media