ਸਮਰਾਲਾ, 20 ਨਵੰਬਰ (ਇੰਦਰਜੀਤ ਸਿੰਘ ਕੰਗ) – ਨਿਊ ਮਾਡਲ ਟਾਊਨ ਖੰਨਾ ਰੋਡ ਸਮਰਾਲਾ ਵਿਖੇ ਸਮੂਹ ਨਿਵਾਸੀਆਂ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ
ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਪ੍ਰਕਾਸ਼ ਪੁਰਬ ਮੌਕੇ ਇਸ ਵਾਰਡ ਦੀ ਐਮ.ਸੀ ਬਲਵਿੰਦਰ ਕੌਰ ਅਤੇ ਡਾ. ਸੰਦੀਪ ਦੀ ਅਗਵਾਈ ਵਿੱਚ ਸਮੂਹ ਮੁਹੱਲੇ ਦੀਆਂ ਔਰਤਾਂ ਨੇ ਇਕੱਠੀਆਂ ਹੋ ਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੋਰੋਨਾ ਕਾਲ ਦੌਰਾਨ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿਆਨ ਦਾ ਸਵਾਗਤ ਕਰਦੇ ਹੋਏ ਕਿਸਾਨਾਂ ਦੀ ਇਸ ਜਿੱਤ ਦੀ ਖੁਸ਼ੀ ਵਿੱਚ ਅਰਦਾਸ ਕੀਤੀ ਗਈ ਅਤੇ ਸ਼ਰਧਾ ਨਾਲ ਕੜਾਹ ਪ੍ਰਸ਼ਾਦਿ ਵਰਤਾਇਆ ਗਿਆ।
ਐਮ.ਸੀ ਬਲਵਿੰਦਰ ਕੌਰ ਅਤੇ ਡਾ. ਸੰਦੀਪ ਸਿੰਘ ਨੇ ਸਮੂਹ ਮੁਹੱਲਾ ਨਿਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜ੍ਹੇ ਅਤੇ ਗੁਰਪੁਰਬ ਦੇ ਪਵਿੱਤਰ ਦਿਹਾੜ੍ਹੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਦੁਆਰਾ ਤਿੰਨੋ ਖੇਤੀ ਕਾਨੂੰਨ ਵਾਪਸ ਲੈਣ ਕਾਰਨ ਕਿਸਾਨਾਂ ਦੀ ਜਿੱਤ ਦੀ ਵਧਾਈ ਦਿੱਤੀਪ ਉਨਾਂ ਕਿਹਾ ਕਿ ਇਸਦਾ ਸਿਹਰਾ ਸੰਘਰਸ਼ ਵਿੱਚ ਪਹਿਲੇ ਦਿਨ ਤੋਂ ਨਿਰਸੁਆਰਥ ਸੇਵਾ ਕਰਦੇ ਕਿਸਾਨ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਜਾਂਦਾ ਹੈ।ਸ਼ਾਮ ਨੂੰ ਸਮੂਹ ਮੁਹੱਲਾ ਨਿਵਾਸੀਆਂ ਨੇ ਬੱਚਿਆਂ ਕੋਲੋਂ ਗੁਰੂ ਨਾਨਕ ਦੇਵ ਦੇ ਜਨਮ ਦਿਹਾੜ੍ਹੇ ਮੌਕੇ ਕੇਕ ਕਟਵਾਇਆ ਗਿਆ ਅਤੇ ਸਾਰੇੇ ਮੁਹੱਲੇ ਵਿੱਚ ਵੰਡਿਆ ਗਿਆ।
ਇਸ ਕਾਰਜ਼ ਨੂੰ ਨੇਪਰੇ ਚਾੜਨ ਲਈ ਉਪਰੋਕਤ ਤੋਂ ਇਲਾਵਾ ਪਰਮਜੀਤ ਸਿੰਘ ਜੇ.ਈ, ਲਖਵਿੰਦਰ ਸਿੰਘ ਜੇ.ਈ, ਦੀਪਕ ਸਿੰਘ, ਮੋਹਣ ਸਿੰਘ, ਰਾਮ ਚੰਦਰ, ਭਾਈ ਪਰਮਜੀਤ ਸਿੰਘ, ਕਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਅਣੂ, ਪ੍ਰਦੀਪ ਕੌਰ, ਬਚਿੱਤਰ ਸਿੰਘ, ਸਤਵਿੰਦਰ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਕੌਰ ਪਿੰਕੀ, ਕੁਲਵੀਰ ਕੌਰ, ਸੁਖਵਿੰਦਰ ਕੌਰ ਅਤੇ ਸਮੂਹ ਕਲੋਨੀ ਨਿਵਾਸੀਆਂ ਨੇ ਆਪਣਾ ਭਰਵਾਂ ਯੋਗਦਾਨ ਪਾਇਆ ਗਿਆ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media