Tuesday, March 3, 2026

ਸਿੱਖਣ ਪ੍ਰਕਿਰਿਆ ਲਈ ਸਾਇੰਸ ਮੇਲਾ ਬਹੁਤ ਵਧੀਆ ਸਾਧਨ – ਸਰਪੰਚ ਔਲਖ

ਸੰਗਰੂਰ, 20 ਨਵੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਅਤਰਗੜ੍ਹ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਰਬਜੀਤ ਸਿੰਘ ਤੂਰ, ਉਪ ਜਿਲ੍ਹਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ ਅਤੇ ਡੀ.ਐਮ ਸਾਇੰਸ ਹਰੀਸ਼ ਬਾਂਸਲ, ਡੀ.ਡੀ.ਓ ਪ੍ਰਿੰਸੀਪਲ ਪ੍ਰੇਮ ਨਾਥ, ਮੁੱਖ ਅਧਿਆਪਕਾ ਇੰਦਰਜੀਤ ਕੌਰ ਅਤੇ ਬੀ.ਐਮ ਰਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਸਟਰ ਰਮਨਦੀਪ ਦੀ ਅਗਵਾਈ ਵਿੱਚ ਇਕ ਰੋਜ਼ਾ ਸਾਇੰਸ ਮੇਲਾ ਲਗਾਇਆ ਗਿਆ।ਇਸ ਮੇਲੇ ਦਾ ਉਦਘਾਟਨ ਗ੍ਰਾਮ ਪੰਚਾਇਤ ਅਤਰਗੜ਼੍ਹ ਦੇ ਸਰਪੰਚ ਗੁਰਧਿਆਨ ਸਿੰਘ ਔਲਖ ਅਤੇ ਪੰਚਾਇਤ ਮੈਂਬਰਾਂ ਨੇ ਕੀਤਾ।ਉਨ੍ਹਾਂ ਕਿਹਾ ਕਿ ਇਸ ਤਰੀਕੇ ਨਾਲ ਵਿਦਿਆਰਥੀਆਂ ਵਿੱਚ ਬਹੁਤ ਰੌਚਿਕਤਾ ਪੈਦਾ ਹੁੰਦੀ ਹੈ ਅਤੇ ਵਿਦਿਆਰਥੀ ਉਤਸ਼ਾਹ ਨਾਲ ਜਾਣਕਾਰੀ ਪ੍ਰਾਪਤ ਕਰਦੇ ਹਨ।ਮਾਸਟਰ ਰਮਨਦੀਪ ਅਤੇ ਅਵਨੀਸ਼ ਕੁਮਾਰ ਲੌਂਗੋਵਾਲ ਨੇ ਦੱਸਿਆ ਕਿ ਇਸ ਮੇਲੇ ਰਾਹੀਂ ਵਿਦਿਆਰਥੀਆਂ ਨੂੰ ਸਾਇੰਸ ਦੇ ਵਿਸ਼ੇ ਨਾਲ ਜੋੜਨਾ ਹੈ।ਇਸ ਦਾ ਮੁੱਖ ਉਦੇਸ਼ ਸਰਲਤਾ ਤੇ ਰੌਚਿਕਤਾ ਪੈਦਾ ਕਰਨਾ ਹੈ ਅਤੇ ਸਿੱਖਣ ਦੀ ਪ੍ਰਕਿਰਿਆ ਨੂੰ ਸਰਲ ਕਰਨਾ ਹੈ।ਸਕੂਲ ਮੁਖੀ ਇੰਦਰਜੀਤ ਕੌਰ ਅਤੇ ਕੰਪਿਊਟਰ ਫੈਕਲਟੀ ਮੈਡਮ ਖੁਸ਼ਮੀਤ ਕੌਰ ਨੇ ਦੱਸਿਆ ਕਿ ਇਸ ਮੇਲੇ ਸਬੰਧੀ ਵਿਦਿਆਰਥੀਆਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਮਾਪੇ ਅਤੇ ਪਿੰਡ ਦੇ ਪਤਵੰਤੇ ਸੱਜਣ ਮੇਲਾ ਦੇਖ ਕੇ ਸਾਇੰਸ ਸਬੰਧੀ ਜਾਣਕਾਰੀ ਪ੍ਰਾਪਤ ਕਰ ਰਹੇ ਹਨ।ਸਾਇੰਸ ਅਧਿਆਪਕ ਸੰਦੀਪ ਸਿੰਘ ਨੇ ਵਿਦਿਆਰਥੀਆਂ ਨਾਲ ਵਿਗਿਆਨ ਸਬੰਧੀ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਰਹੇ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …