ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਭਾਰਤ ਚੋਣ ਕਮਿਸ਼ਨ
ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਜਿਲ੍ਹਾ ਪੱਧਰੀ ਮਹਿੰਦੀ ਡਿਜ਼ਾਈਨ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ (ਲੜਕੀਆਂ) ਮਾਲ ਰੋਡ ਵਿਖੇ ਕਰਵਾਈਆ ਗਿਆ।ਜਿਸ ਵਿੱਚ ਤਹਿਸੀਲ ਪੱਧਰ ‘ਤੇ ਵਧੀਆ ਡਿਜ਼ਾਈਨ ਤਿਆਰ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ।ਜਿਲ੍ਹਾ ਪੱਧਰੀ ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਨੂੰ ਦਰਸ਼ਾਉਂਦੇ ਕਈ ਵਿਲੱਖਣ ਡਿਜਾਈਨ ਬਣਾਏ।
ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈੈ:ਸਿ ਅਤੇ ਐ.ਸਿ.) ਸੁਸ਼ੀਲ ਕੁਮਾਰ ਤੁਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਨੌਜਵਾਨ ਪੀੜੀ ਦਾ ਅਹਿਮ ਯੋਗਦਾਨ ਹੈ।ਉਹਨਾਂ ਦੱਸਿਆ ਕਿ ਨਵੇਂ ਵੋਟਰਾਂ ਨੂੰ ਰਜਿਸਟਰ ਕਰਨ ਲਈ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਚੰਗੇ ਸਿੱਟੇ ਵੇਖਣ ਨੂੰ ਮਿਲ ਰਹੇ ਹਨ ਅਤੇ ਯੋਗ ਨੌਜਨਾਵਾਂ ਵਿੱਚ ਵੋਟ ਬਣਾਉਣ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਵਿਸ਼ੇਸ਼ ਸਰਸਰੀ ਸੁਧਾਈ-2022 ਤਹਿਤ 20 ਅਤੇ 21 ਨਵੰਬਰ ਨੂੰ ਬੂਥ ਪੱਧਰ ‘ਤੇ ਸਪੈਸ਼ਲ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।ਜਿਸ ਵਿੱਚ ਕੋਈ ਵੀ ਯੋਗ ਵੋਟਰ ਆਪਣੇ ਪੋਲਿੰਗ ਬੂਥ ਉਪਰ ਜਾ ਕੇ ਬੀ.ਐਲ.ਓ ਨੂੰ ਦਸਤੀ ਫ਼ਾਰਮ ਜਮਾ ਕਰਵਾ ਸਕਦਾ ਹੈ।ਇਹ ਕੈਂਪ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ।ਜਿਲ੍ਹਾ ਪੱਧਰੀ ਮਹਿੰਦੀ ਡਿਜਾਈਨ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਟਾਊਨ ਹਾਲ ਦੀ ਅਨੁਜ ਸ਼ਰਮਾ ਨੇ ਪਹਿਲੀ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ ਮਹਿਲ ਜੰਡਿਆਲਾ ਦੀ ਪਲਕਪ੍ਰੀਤ ਕੌਰ ਨੇ ਦੂਜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਐਮ.ਐਸ ਰੋਡ ਦੀ ਨਵਨੀਤ ਕੌਰ ਨੇ ਤੀਜੀ ਪੁਜੀਸ਼ਨ ਹਾਸਿਲ ਕੀਤੀ।ਪ੍ਰਸ਼ਾਸਨ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।
ਇਸ ਮੌਕੇ ਡਿਪਟੀ ਡੀ.ਈ.ਓ ਹਰਭਗਵੰਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਲ ਰੋਡ ਦੇ ਪ੍ਰਿੰਸੀਪਲ ਮਨਦੀਪ ਕੌਰ, ਜਿਲ੍ਹਾ ਸਵੀਪ ਟੀਮ ਮੈਂਬਰ ਮਿਸ ਆਦਰਸ਼ ਸ਼ਰਮਾ, ਸ਼੍ਰੀਮਤੀ ਕੁਲਬੀਰ ਕੌਰ, ਅਲਕਾ ਰਾਣੀ, ਸ਼੍ਰੀਮਤੀ ਬਿਮਲਾ, ਗੀਤਿਕਾ, ਗੁਲਸ਼ਨ, ਸਤਵੰਤ ਕੌਰ, ਮੀਨਾਕਸ਼ੀ, ਦਵਿੰਦਰ ਮੰਗੋਤਰਾ, ਸੰਦੀਪ ਸਿਆਲ, ਮੁਨੀਸ਼ ਕੁਮਾਰ, ਆਸ਼ੂ ਧਵਨ, ਵਿਨੋਦ ਭੂਸ਼ਣ ਵੀ ਹਾਜ਼ਰ ਸਨ।
Check Also
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …
Punjab Post Daily Online Newspaper & Print Media