Friday, September 18, 2026

ਪ੍ਰਾਇਮਰੀ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਹੋਏ ਮੈਸਕਾਟ ਡਿਜ਼ਾਈਨ ਮੁਕਾਬਲੇ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੀ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਦੀ ਲੜੀ ਵਜੋਂ ਵੋਟਰ ਜਾਗਰੂਕਤਾ ਸਬੰਧੀ ਸਕੂਲ ਪੱਧਰੀ ਮੈਸਕਾਟ ਡਿਜ਼ਾਈਨ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਜਿਲ੍ਹੇ ਦੇ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੇ ਬਹੁਤ ਉਤਸਾਹ ਨਾਲ ਹਿੱਸਾ ਲਿਆ।ਇਸ ਸਬੰਧੀ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈ:ਸਿ ਤੇ ਐ.ਸਿ) ਸੁਸ਼ੀਲ ਕੁਮਾਰ ਤੁਲੀ ਨੇ ਦੱਸਿਆ ਕਿ ਇਹ ਮੁਕਾਬਲਾ ਆਯੋਜਿਤ ਕਰਨ ਦਾ ਮੁੱਖ ਮਕਸਦ ਵਿਦਿਆਰਥੀਆਂ ਦੀ ਕਲਪਨਾ ਸ਼ਕਤੀ ਦਾ ਉਪਯੋਗ ਕਰਦੇ ਹੋਏ ਨਿਵੇਕਲੇ ਅਤੇ ਸਿੱਖਿਆਦਾਇਕ ਮੈਸਕਾਟ ਡਿਜ਼ਾਈਨ ਤਿਆਰ ਕਰਨਾ ਸੀ।ਉਹਨਾਂ ਕਿਹਾ ਕਿ ਇਹ ਮੁਕਾਬਲਾ ਵਿਦਿਆਰਥੀਆਂ ਦੀ ਰਚਨਾਤਮਿਕ ਯੋਗਤਾ ਪਰਖਣ ਦਾ ਵੀ ਮੌਕਾ ਸੀ।ਮੁਕਾਬਲੇ ਵਿੱਚ ਜਿਲ੍ਹੇ ਦੇ ਵੱਖ-ਵੱਖ ਸਕੂਲ਼ਾਂ ਦੇ ਵਿਦਿਆਰਥੀਆਂ ਨੇ ਬਾ-ਕਮਾਲ ਡਿਜ਼ਾਈਨ ਬਣਾਏ।ਜਿਸ ਲਈ ਉਹ ਸ਼ਾਬਾਸ਼ੀ ਦੇ ਹੱਕਦਾਰ ਹਨ।ਤੁਲੀ ਨੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਲਈ ਲਗਾਤਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਉਨਾਂ ਨੌਜਵਾਨ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵੋਟਾਂ ਬਣਾ ਕੇ ਲੋਕਤੰਤਰ ਪ੍ਰਕਿਰਿਆ ਦੇ ਹਿੱਸੇਦਾਰ ਬਣਨ। ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਵੋਟਰ ਹੈਲਪਲਾਈਨ ਵਰਗੀ ਬਹੁਤ ਹੀ ਲਾਹੇਵੰਦ ਮੋਬਾਈਲ ਐਪ ਬਣਾਈ ਗਈ ਹੈ, ਜੋ ਅਸਾਨੀ ਨਾਲ ਡਾਊਨਲੋਡ ਕੀਤੀ ਜਾ ਸਕਦੀ ਹੈ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …