Wednesday, July 22, 2026

ਦੁਨੀਆਂ ਲਈ ਰਾਹ-ਦਸੇਰਾ ਰਹੇ ਅੰਮ੍ਰਿਤਸਰ ਮੈਡੀਕਲ ਕਾਲਜ ਦੇ ਵਿਦਿਆਰਥੀ – ਵੇਰਕਾ

ਪੰਜਾਬ ਆਰਥੋਪੇਡਿਕਸ ਐਸੋਸੀਏਸ਼ਨ ਦੀ ਕਾਨਫਰੰਸ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੰਜਾਬ ਆਰਥੋਪੇਡਿਕਸ ਐਸੋਸੀਏਸ਼ਨ ਵਲੋਂ ਹੱਡੀਆਂ ਦੇ ਰੋਗਾਂ ਬਾਰੇ ਕਰਵਾਈ ਗਈ ਕਾਨਫਰੰਸ ਦਾ ਉਦਘਾਟਨ ਕੀਤਾ। ਉਨਾਂ ਅੰਮ੍ਰਿਤਸਰ ਮੈਡੀਕਲ ਕਾਲਜ ਵਲੋਂ ਸਿਹਤ ਸੇਵਾਵਾਂ ਵਿੱਚ ਪਾਏ ਯੋਗਦਾਨ ਦੀ ਤਾਰੀਫ਼ ਕਰਦੇ ਕਿਹਾ ਕਿ ਇਸ ਵਲੋਂ ਪੈਦਾ ਕੀਤੇ ਡਾਕਟਰਾਂ ਨੇ ਵਿਸ਼ਵ ਭਰ ਵਿੱਚ ਆਪਣਾ ਲੋਹਾ ਮਨਵਾਇਆ ਹੈ ਅਤੇ ਇਨ੍ਹਾਂ ਦੇ ਕੰਮ ਦੁਨੀਆਂ ਲਈ ਰਾਹ-ਦਸੇਰਾ ਬਣੇ ਹਨ।ਉਨ੍ਹਾਂ ਕਿਹਾ ਕਿ ਕਾਨਫਰੰਸ ਵਿਚ ਡਾਕਟਰਾਂ ਵਲੋਂ ਜੋ ਵੀ ਖੋਜ਼ ਤੇ ਸੁਝਾਅ ਮਿਲਦੇ ਹਨ, ਉਹ ਆਉਣ ਵਾਲੀ ਖੋਜ਼ ਨੂੰ ਅੱਗੇ ਤੋਰਨਗੇ, ਜਿਸ ਨਾਲ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੱਡੀ ਤਬਦੀਲੀ ਆ ਸਕਦੀ ਹੈ। ਉਨਾਂ ਕਿਹਾ ਕਿ ਪੰਜਾਬ ਦਾ ਇਹ ਇੁਤਹਾਸਕ ਕਾਲਜ ਖੋਜ਼ ਕਾਰਜ਼ਾਂ ਦਾ ਧੁਰਾ ਰਿਹਾ ਹੈ ਅਤੇ ਇਥੋਂ ਦੇ ਡਾਕਟਰਾਂ ਨੇ ਦੇਸ਼ ਹੀ ਨਹੀਂ, ਵਿਦੇਸ਼ ਦੀ ਧਰਤੀ ਉਤੇ ਵੀ ਆਪਣਾ ਲੋਹਾ ਮੰਨਵਾਇਆ ਹੈ। ਡਾ. ਵੇਰਕਾ ਨੇ ਕਾਨਫਰੰਸ ਵਿਚ ਡਾਕਟਰਾਂ ਨੂੰ ‘ਜੀ ਆਇਆਂ’ ਕਹਿੰਦੇ ਮਨੱਖਤਾ ਦੀ ਭਲਾਈ ਲਈ ਸਦਾ ਕਾਰਜਸ਼ੀਲ ਰਹਿਣ ਦਾ ਸੱਦਾ ਦਿੱਤਾ।
               ਇਸ ਮੌਕੇ ਉਪ ਕੁਲਪਤੀ ਡਾ ਰਾਜ ਬਹਾਦੁਰ, ਪਿੰਸੀਪਲ ਰਾਜੀਵ ਦੇਵਗਨ ਅਤੇ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …