ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 015-
ਅੰਮ੍ਰਿਤਸਰ ਉਤਰੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸ ਅੰਮ੍ਰਿਤਸਰ-2 ਰਾਜਨ ਮਹਿਰਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉਤਰੀ ਚੋਣ ਹਲਕੇ ਵਿਖੇ ਸਥਿਤ ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵੁਮੈਨ ਵਿਖੇ ਸਵੀਪ ਗਤੀਵਿਧੀਆਂ ਕਰਕੇ ਵੋਟਰਾਂ ਲਈ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਨੌਜਵਾਨ ਵੋਟਰਾਂ ਦੀ ਵੋਟ ਬਣਾਉਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਹ ਫਾਰਮ ਵਿਦਿਆਰਥੀਆਂ ਵਲੋ ਨੈਸ਼ਨਲ ਵੋਟਰ ਸਰਵਿਸ ਪੋਰਟਲ (www.nvsp.in) ਜਾਂ ਵੋਟਰ ਹੈਲਪਲਾਈਨ ਐਪ (Voter Helpline App) ‘ਤੇ ਭਰਿਆ ਜਾ ਸਕਦਾ ਹੈ।ਕਾਲਜ ਦੇ ਨੋਡਲ ਅਫਸਰ ਪ੍ਰੋਫੈਸਰ ਸ਼੍ਰੀਮਤੀ ਕਿਰਨਜੀਤ ਕੌਰ ਅਤੇ ਸੈਕਟਰ ਅਫਸ਼ਰ ਦਵਿੰਦਰ ਸੈਨੀ ਏਰੀਏ ਵਿੱਚ ਪੈਂਦੇ ਬੀ.ਐਲ.ਓ ਨਾਲ ਹਾਜ਼ਰ ਰਹੇ। ਚੋਣ ਕਾਨੂੰਗੋ ਵਰਿੰਦਰ ਕੁਮਾਰ ਸ਼ਰਮਾ ਨੇ ਵੱਖ-ਵੱਖ ਫਾਰਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵੇਂ ਵੋਟਰ ਆਪਣਾ ਓ-ਓਪਚਿ ਵੀ ਡਾਊਨਲੋਡ ਕਰ ਸਕਦੇ ਹਨ ਅਤੇ ਨੈਸ਼ਨਲ ਵੋਟਰ ਸਰਵਿਸ ਪੋਰਟਲ (www.nvsp.in) ਜਾਂ ਵੋਟਰ ਹੈਲਪਲਾਈਨ ਐਪ (Voter Helpline App) ਘਰੇ ਬੈਠੇ ਹੀ ਆਪਣਾ ਵੋਟਰ ਕਾਰਡ ਅਪਲਾਈ ਕੀਤਾ ਜਾ ਸਕਦਾ ਹੈ।
ਇਸ ਸਮੇਂ ਵਿਧਾਨ ਸਭਾ ਚੋਣ ਹਲਕੇ ਦੀ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਰਾਜਨ ਮਹਿਰਾ, ਚੋਣ ਕਾਨੂੰਗੋ ਵਰਿੰਦਰ ਕੁਮਾਰ ਸ਼ਰਮਾ ਅਤੇ ਸਮੂਹ ਸਟਾਫ ਹਾਜ਼ਰ ਸੀ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media